ਗੁਰੂ ਗ੍ਰੰਥ ਸਾਹਿਬ 1136 · Raag Bhairao
1ਭੈਰਉ ਮਹਲਾ ੫ ਘਰੁ ੧
2ੴ ਸਤਿਗੁਰ ਪ੍ਰਸਾਦਿ ॥
3ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥
4ਭਰਮਿ ਭੂਲੇ ਨਰ ਕਰਤ ਕਚਰਾਇਣ ॥
5ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥
6ਕਰਿ ਪੰਜੀਰੁ ਖਵਾਇਓ ਚੋਰ ॥
7ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥
8ਸਗਲ ਪਰਾਧ ਦੇਹਿ ਲੋਰੋਨੀ ॥
9ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥
10ਜਨਮਿ ਨ ਮਰੈ ਨ ਆਵੈ ਨ ਜਾਇ ॥
11ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥
12ਭੈਰਉ ਮਹਲਾ ੫ ॥
13ਊਠਤ ਸੁਖੀਆ ਬੈਠਤ ਸੁਖੀਆ ॥
14ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥
15ਰਾਖਾ ਏਕੁ ਹਮਾਰਾ ਸੁਆਮੀ ॥
16ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
17ਸੋਇ ਅਚਿੰਤਾ ਜਾਗਿ ਅਚਿੰਤਾ ॥
18ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥
19ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
20ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
21ਭੈਰਉ ਮਹਲਾ ੫ ॥
22ਵਰਤ ਨ ਰਹਉ ਨ ਮਹ ਰਮਦਾਨਾ ॥
23ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥
24ਏਕੁ ਗੁਸਾਈ ਅਲਹੁ ਮੇਰਾ ॥
25ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥
26ਹਜ ਕਾਬੈ ਜਾਉ ਨ ਤੀਰਥ ਪੂਜਾ ॥
27ਏਕੋ ਸੇਵੀ ਅਵਰੁ ਨ ਦੂਜਾ ॥੨॥
28ਪੂਜਾ ਕਰਉ ਨ ਨਿਵਾਜ ਗੁਜਾਰਉ ॥
29ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥
30ਨਾ ਹਮ ਹਿੰਦੂ ਨ ਮੁਸਲਮਾਨ ॥
31ਅਲਹ ਰਾਮ ਕੇ ਪਿੰਡੁ ਪਰਾਨ ॥੪॥
32ਕਹੁ ਕਬੀਰ ਇਹੁ ਕੀਆ ਵਖਾਨਾ ॥
33ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥
34ਭੈਰਉ ਮਹਲਾ ੫ ॥
35ਦਸ ਮਿਰਗੀ ਸਹਜੇ ਬੰਧਿ ਆਨੀ ॥
36ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥
37ਸੰਤਸੰਗਿ ਲੇ ਚੜਿਓ ਸਿਕਾਰ ॥
38ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥
39ਆਖੇਰ ਬਿਰਤਿ ਬਾਹਰਿ ਆਇਓ ਧਾਇ ॥
40ਅਹੇਰਾ ਪਾਇਓ ਘਰ ਕੈ ਗਾਂਇ ॥੨॥
41ਮ੍ਰਿਗ ਪਕਰੇ ਘਰਿ ਆਣੇ ਹਾਟਿ ॥
42ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥
43ਏਹੁ ਅਹੇਰਾ ਕੀਨੋ ਦਾਨੁ ॥
44ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥
45ਭੈਰਉ ਮਹਲਾ ੫ ॥
46ਜੇ ਸਉ ਲੋਚਿ ਲੋਚਿ ਖਾਵਾਇਆ ॥
47ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥
48ਸੰਤ ਜਨਾ ਕੀ ਲੇਹੁ ਮਤੇ ॥
49ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥
50ਪਾਥਰ ਕਉ ਬਹੁ ਨੀਰੁ ਪਵਾਇਆ ॥
51ਨਹ ਭੀਗੈ ਅਧਿਕ ਸੂਕਾਇਆ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath