ਗੁਰੂ ਗ੍ਰੰਥ ਸਾਹਿਬ 1139 · Raag Bhairao · Guru Arjan Dev Ji
1ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥
2ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥
3ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥
4ਭੈਰਉ ਮਹਲਾ ੫ ॥
5ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥
6ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥
7ਸੰਤਸੰਗਿ ਪੇਖਿਓ ਮਨ ਮਾਏਂ ॥
8ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥
9ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥
10ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥
11ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥
12ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥
13ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥
14ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥
15ਭੈਰਉ ਮਹਲਾ ੫ ॥
16ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥
17ਬਿਖੁ ਸੰਚੈ ਨਿਤ ਡਰਤਾ ਫਿਰੈ ॥
18ਹੈ ਨਿਕਟੇ ਅਰੁ ਭੇਦੁ ਨ ਪਾਇਆ ॥
19ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥
20ਨੇੜੈ ਨੇੜੈ ਸਭੁ ਕੋ ਕਹੈ ॥
21ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ ॥
22ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥
23ਦਰਬੁ ਹਿਰੈ ਮਿਥਿਆ ਕਰਿ ਖਾਇ ॥
24ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥
25ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥
26ਨਿਕਟਿ ਨ ਜਾਨੈ ਬੋਲੈ ਕੂੜੁ ॥
27ਮਾਇਆ ਮੋਹਿ ਮੂਠਾ ਹੈ ਮੂੜੁ ॥
28ਅੰਤਰਿ ਵਸਤੁ ਦਿਸੰਤਰਿ ਜਾਇ ॥
29ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥
30ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥
31ਸਤਿਗੁਰੁ ਸੇਵੇ ਖੁਲੑੇ ਕਪਾਟ ॥
32ਅੰਤਰਿ ਬਾਹਰਿ ਨਿਕਟੇ ਸੋਇ ॥
33ਜਨ ਨਾਨਕ ਆਵੈ ਨ ਜਾਵੈ ਕੋਇ ॥੪॥੩॥੧੬॥
34ਭੈਰਉ ਮਹਲਾ ੫ ॥
35ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥
36ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥
37ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥
38ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥
39ਰਾਖਹੁ ਰਾਖਹੁ ਕਿਰਪਾ ਧਾਰਿ ॥
40ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥
41ਜਿਨਿ ਸੇਵਿਆ ਨਿਰਭਉ ਸੁਖਦਾਤਾ ॥
42ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥
43ਜੋ ਤੂ ਕਰਹਿ ਸੋਈ ਫੁਨਿ ਹੋਇ ॥
44ਮਾਰੈ ਨ ਰਾਖੈ ਦੂਜਾ ਕੋਇ ॥੨॥
45ਕਿਆ ਤੂ ਸੋਚਹਿ ਮਾਣਸ ਬਾਣਿ ॥
46ਅੰਤਰਜਾਮੀ ਪੁਰਖੁ ਸੁਜਾਣੁ ॥
47ਏਕ ਟੇਕ ਏਕੋ ਆਧਾਰੁ ॥
48ਸਭ ਕਿਛੁ ਜਾਣੈ ਸਿਰਜਣਹਾਰੁ ॥੩॥
49ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath