ਗੁਰੂ ਗ੍ਰੰਥ ਸਾਹਿਬ 113 · Raag Maajh · Guru Amar Daas Ji
1ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥
2ਮਾਝ ਮਹਲਾ ੩ ॥
3ਸਭ ਘਟ ਆਪੇ ਭੋਗਣਹਾਰਾ ॥
4ਅਲਖੁ ਵਰਤੈ ਅਗਮ ਅਪਾਰਾ ॥
5ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥
6ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥
7ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥
8ਪੰਚ ਦੂਤ ਮੁਹਹਿ ਸੰਸਾਰਾ ॥
9ਮਨਮੁਖ ਅੰਧੇ ਸੁਧਿ ਨ ਸਾਰਾ ॥
10ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥
11ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥
12ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥
13ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥
14ਏਕਮ ਏਕੈ ਆਪੁ ਉਪਾਇਆ ॥
15ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥
16ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥
17ਸਭੁ ਹੈ ਸਚਾ ਜੇ ਸਚੇ ਭਾਵੈ ॥
18ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥
19ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥
20ਸਚੇ ਬਾਝਹੁ ਕੋ ਅਵਰੁ ਨ ਦੂਆ ॥
21ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥
22ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥
23ਜੀਅ ਜੰਤ ਸਭਿ ਸਰਣਿ ਤੁਮਾਰੀ ॥
24ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥
25ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥
26ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥
27ਸਭ ਮਹਿ ਆਪਿ ਰਹਿਆ ਭਰਪੂਰਿ ॥
28ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥
29ਮਾਝ ਮਹਲਾ ੩ ॥
30ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥
31ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥
32ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥
33ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥
34ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥
35ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥
36ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥
37ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥
38ਏਕੋ ਵੇਖਾ ਅਵਰੁ ਨ ਬੀਆ ॥
39ਗੁਰ ਪਰਸਾਦੀ ਅੰਮ੍ਰਿਤੁ ਪੀਆ ॥
40ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥
41ਰਤਨੁ ਪਦਾਰਥੁ ਪਲਰਿ ਤਿਆਗੈ ॥
42ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥
43ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥
44ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥
45ਗੁਰ ਕਾ ਸਬਦੁ ਮੰਨਿ ਵਸਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath