ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1140 · Raag Bhairao · Guru Arjan Dev Ji

1ਤਿਸੁ ਜਨ ਕੇ ਸਭਿ ਕਾਜ ਸਵਾਰਿ ॥

2ਤਿਸ ਕਾ ਰਾਖਾ ਏਕੋ ਸੋਇ ॥

3ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥

4ਭੈਰਉ ਮਹਲਾ ੫ ॥

5ਤਉ ਕੜੀਐ ਜੇ ਹੋਵੈ ਬਾਹਰਿ ॥

6ਤਉ ਕੜੀਐ ਜੇ ਵਿਸਰੈ ਨਰਹਰਿ ॥

7ਤਉ ਕੜੀਐ ਜੇ ਦੂਜਾ ਭਾਏ ॥

8ਕਿਆ ਕੜੀਐ ਜਾਂ ਰਹਿਆ ਸਮਾਏ ॥੧॥

9ਮਾਇਆ ਮੋਹਿ ਕੜੇ ਕੜਿ ਪਚਿਆ ॥

10ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥

11ਤਉ ਕੜੀਐ ਜੇ ਦੂਜਾ ਕਰਤਾ ॥

12ਤਉ ਕੜੀਐ ਜੇ ਅਨਿਆਇ ਕੋ ਮਰਤਾ ॥

13ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥

14ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥

15ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥

16ਤਉ ਕੜੀਐ ਜੇ ਭੂਲਿ ਰੰਞਾਣੈ ॥

17ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥

18ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥

19ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥

20ਜਿਉ ਭਾਵੈ ਤਿਉ ਕਰਹਿ ਨਿਬੇਰਾ ॥

21ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥

22ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥

23ਭੈਰਉ ਮਹਲਾ ੫ ॥

24ਬਿਨੁ ਬਾਜੇ ਕੈਸੋ ਨਿਰਤਿਕਾਰੀ ॥

25ਬਿਨੁ ਕੰਠੈ ਕੈਸੇ ਗਾਵਨਹਾਰੀ ॥

26ਜੀਲ ਬਿਨਾ ਕੈਸੇ ਬਜੈ ਰਬਾਬ ॥

27ਨਾਮ ਬਿਨਾ ਬਿਰਥੇ ਸਭਿ ਕਾਜ ॥੧॥

28ਨਾਮ ਬਿਨਾ ਕਹਹੁ ਕੋ ਤਰਿਆ ॥

29ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥

30ਬਿਨੁ ਜਿਹਵਾ ਕਹਾ ਕੋ ਬਕਤਾ ॥

31ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥

32ਬਿਨੁ ਨੇਤ੍ਰਾ ਕਹਾ ਕੋ ਪੇਖੈ ॥

33ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥

34ਬਿਨੁ ਬਿਦਿਆ ਕਹਾ ਕੋਈ ਪੰਡਿਤ ॥

35ਬਿਨੁ ਅਮਰੈ ਕੈਸੇ ਰਾਜ ਮੰਡਿਤ ॥

36ਬਿਨੁ ਬੂਝੇ ਕਹਾ ਮਨੁ ਠਹਰਾਨਾ ॥

37ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥

38ਬਿਨੁ ਬੈਰਾਗ ਕਹਾ ਬੈਰਾਗੀ ॥

39ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥

40ਬਿਨੁ ਬਸਿ ਪੰਚ ਕਹਾ ਮਨ ਚੂਰੇ ॥

41ਨਾਮ ਬਿਨਾ ਸਦ ਸਦ ਹੀ ਝੂਰੇ ॥੪॥

42ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥

43ਬਿਨੁ ਪੇਖੇ ਕਹੁ ਕੈਸੋ ਧਿਆਨੁ ॥

44ਬਿਨੁ ਭੈ ਕਥਨੀ ਸਰਬ ਬਿਕਾਰ ॥

45ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥

46ਭੈਰਉ ਮਹਲਾ ੫ ॥

47ਹਉਮੈ ਰੋਗੁ ਮਾਨੁਖ ਕਉ ਦੀਨਾ ॥

48ਕਾਮ ਰੋਗਿ ਮੈਗਲੁ ਬਸਿ ਲੀਨਾ ॥

49ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥

50ਨਾਦ ਰੋਗਿ ਖਪਿ ਗਏ ਕੁਰੰਗਾ ॥੧॥

51ਜੋ ਜੋ ਦੀਸੈ ਸੋ ਸੋ ਰੋਗੀ ॥

52ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥

53ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥

54ਬਾਸਨ ਰੋਗਿ ਭਵਰੁ ਬਿਨਸਾਨੋ ॥

55ਹੇਤ ਰੋਗ ਕਾ ਸਗਲ ਸੰਸਾਰਾ ॥

56ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥

57ਰੋਗੇ ਮਰਤਾ ਰੋਗੇ ਜਨਮੈ ॥

58ਰੋਗੇ ਫਿਰਿ ਫਿਰਿ ਜੋਨੀ ਭਰਮੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath