ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1141 · Raag Bhairao · Guru Arjan Dev Ji

1ਰੋਗ ਬੰਧ ਰਹਨੁ ਰਤੀ ਨ ਪਾਵੈ ॥

2ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥

3ਪਾਰਬ੍ਰਹਮਿ ਜਿਸੁ ਕੀਨੀ ਦਇਆ ॥

4ਬਾਹ ਪਕੜਿ ਰੋਗਹੁ ਕਢਿ ਲਇਆ ॥

5ਤੂਟੇ ਬੰਧਨ ਸਾਧਸੰਗੁ ਪਾਇਆ ॥

6ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥

7ਭੈਰਉ ਮਹਲਾ ੫ ॥

8ਚੀਤਿ ਆਵੈ ਤਾਂ ਮਹਾ ਅਨੰਦ ॥

9ਚੀਤਿ ਆਵੈ ਤਾਂ ਸਭਿ ਦੁਖ ਭੰਜ ॥

10ਚੀਤਿ ਆਵੈ ਤਾਂ ਸਰਧਾ ਪੂਰੀ ॥

11ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥

12ਅੰਤਰਿ ਰਾਮ ਰਾਇ ਪ੍ਰਗਟੇ ਆਇ ॥

13ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥

14ਚੀਤਿ ਆਵੈ ਤਾਂ ਸਰਬ ਕੋ ਰਾਜਾ ॥

15ਚੀਤਿ ਆਵੈ ਤਾਂ ਪੂਰੇ ਕਾਜਾ ॥

16ਚੀਤਿ ਆਵੈ ਤਾਂ ਰੰਗਿ ਗੁਲਾਲ ॥

17ਚੀਤਿ ਆਵੈ ਤਾਂ ਸਦਾ ਨਿਹਾਲ ॥੨॥

18ਚੀਤਿ ਆਵੈ ਤਾਂ ਸਦ ਧਨਵੰਤਾ ॥

19ਚੀਤਿ ਆਵੈ ਤਾਂ ਸਦ ਨਿਭਰੰਤਾ ॥

20ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥

21ਚੀਤਿ ਆਵੈ ਤਾਂ ਚੂਕੀ ਕਾਣੇ ॥੩॥

22ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥

23ਚੀਤਿ ਆਵੈ ਤਾਂ ਸੁੰਨਿ ਸਮਾਇਆ ॥

24ਚੀਤਿ ਆਵੈ ਸਦ ਕੀਰਤਨੁ ਕਰਤਾ ॥

25ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥

26ਭੈਰਉ ਮਹਲਾ ੫ ॥

27ਬਾਪੁ ਹਮਾਰਾ ਸਦ ਚਰੰਜੀਵੀ ॥

28ਭਾਈ ਹਮਾਰੇ ਸਦ ਹੀ ਜੀਵੀ ॥

29ਮੀਤ ਹਮਾਰੇ ਸਦਾ ਅਬਿਨਾਸੀ ॥

30ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥

31ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥

32ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥

33ਮੰਦਰ ਮੇਰੇ ਸਭ ਤੇ ਊਚੇ ॥

34ਦੇਸ ਮੇਰੇ ਬੇਅੰਤ ਅਪੂਛੇ ॥

35ਰਾਜੁ ਹਮਾਰਾ ਸਦ ਹੀ ਨਿਹਚਲੁ ॥

36ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥

37ਸੋਭਾ ਮੇਰੀ ਸਭ ਜੁਗ ਅੰਤਰਿ ॥

38ਬਾਜ ਹਮਾਰੀ ਥਾਨ ਥਨੰਤਰਿ ॥

39ਕੀਰਤਿ ਹਮਰੀ ਘਰਿ ਘਰਿ ਹੋਈ ॥

40ਭਗਤਿ ਹਮਾਰੀ ਸਭਨੀ ਲੋਈ ॥੩॥

41ਪਿਤਾ ਹਮਾਰੇ ਪ੍ਰਗਟੇ ਮਾਝ ॥

42ਪਿਤਾ ਪੂਤ ਰਲਿ ਕੀਨੀ ਸਾਂਝ ॥

43ਕਹੁ ਨਾਨਕ ਜਉ ਪਿਤਾ ਪਤੀਨੇ ॥

44ਪਿਤਾ ਪੂਤ ਏਕੈ ਰੰਗਿ ਲੀਨੇ ॥੪॥੯॥੨੨॥

45ਭੈਰਉ ਮਹਲਾ ੫ ॥

46ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥

47ਹਮ ਅਪਰਾਧੀ ਤੁਮੑ ਬਖਸਾਤੇ ॥

48ਜਿਸੁ ਪਾਪੀ ਕਉ ਮਿਲੈ ਨ ਢੋਈ ॥

49ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥

50ਸੁਖੁ ਪਾਇਆ ਸਤਿਗੁਰੂ ਮਨਾਇ ॥

51ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥

52ਪਾਰਬ੍ਰਹਮ ਸਤਿਗੁਰ ਆਦੇਸੁ ॥

53ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥

54ਚੂਕਾ ਪੜਦਾ ਤਾਂ ਨਦਰੀ ਆਇਆ ॥

55ਖਸਮੁ ਤੂਹੈ ਸਭਨਾ ਕੇ ਰਾਇਆ ॥੨॥

56ਤਿਸੁ ਭਾਣਾ ਸੂਕੇ ਕਾਸਟ ਹਰਿਆ ॥

57ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥

58ਤਿਸੁ ਭਾਣਾ ਤਾਂ ਸਭਿ ਫਲ ਪਾਏ ॥

59ਚਿੰਤ ਗਈ ਲਗਿ ਸਤਿਗੁਰ ਪਾਏ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath