ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1142 · Raag Bhairao · Guru Arjan Dev Ji

1ਹਰਾਮਖੋਰ ਨਿਰਗੁਣ ਕਉ ਤੂਠਾ ॥

2ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥

3ਪਾਰਬ੍ਰਹਮ ਗੁਰ ਭਏ ਦਇਆਲਾ ॥

4ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥

5ਭੈਰਉ ਮਹਲਾ ੫ ॥

6ਸਤਿਗੁਰੁ ਮੇਰਾ ਬੇਮੁਹਤਾਜੁ ॥

7ਸਤਿਗੁਰ ਮੇਰੇ ਸਚਾ ਸਾਜੁ ॥

8ਸਤਿਗੁਰੁ ਮੇਰਾ ਸਭਸ ਕਾ ਦਾਤਾ ॥

9ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥

10ਗੁਰ ਜੈਸਾ ਨਾਹੀ ਕੋ ਦੇਵ ॥

11ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥

12ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥

13ਸਤਿਗੁਰੁ ਮੇਰਾ ਮਾਰਿ ਜੀਵਾਲੈ ॥

14ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥

15ਸਤਿਗੁਰੁ ਮੇਰਾ ਤਾਣੁ ਨਿਤਾਣੁ ॥

16ਸਤਿਗੁਰੁ ਮੇਰਾ ਘਰਿ ਦੀਬਾਣੁ ॥

17ਸਤਿਗੁਰ ਕੈ ਹਉ ਸਦ ਬਲਿ ਜਾਇਆ ॥

18ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥

19ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥

20ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥

21ਨਾਨਕ ਸੋਧੇ ਸਿੰਮ੍ਰਿਤਿ ਬੇਦ ॥

22ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥

23ਭੈਰਉ ਮਹਲਾ ੫ ॥

24ਨਾਮੁ ਲੈਤ ਮਨੁ ਪਰਗਟੁ ਭਇਆ ॥

25ਨਾਮੁ ਲੈਤ ਪਾਪੁ ਤਨ ਤੇ ਗਇਆ ॥

26ਨਾਮੁ ਲੈਤ ਸਗਲ ਪੁਰਬਾਇਆ ॥

27ਨਾਮੁ ਲੈਤ ਅਠਸਠਿ ਮਜਨਾਇਆ ॥੧॥

28ਤੀਰਥੁ ਹਮਰਾ ਹਰਿ ਕੋ ਨਾਮੁ ॥

29ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥

30ਨਾਮੁ ਲੈਤ ਦੁਖੁ ਦੂਰਿ ਪਰਾਨਾ ॥

31ਨਾਮੁ ਲੈਤ ਅਤਿ ਮੂੜ ਸੁਗਿਆਨਾ ॥

32ਨਾਮੁ ਲੈਤ ਪਰਗਟਿ ਉਜੀਆਰਾ ॥

33ਨਾਮੁ ਲੈਤ ਛੁਟੇ ਜੰਜਾਰਾ ॥੨॥

34ਨਾਮੁ ਲੈਤ ਜਮੁ ਨੇੜਿ ਨ ਆਵੈ ॥

35ਨਾਮੁ ਲੈਤ ਦਰਗਹ ਸੁਖੁ ਪਾਵੈ ॥

36ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥

37ਨਾਮੁ ਹਮਾਰੀ ਸਾਚੀ ਰਾਸਿ ॥੩॥

38ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥

39ਹਰਿ ਕੀਰਤਿ ਮਨ ਨਾਮੁ ਅਧਾਰੁ ॥

40ਨਾਨਕ ਉਧਰੇ ਨਾਮ ਪੁਨਹਚਾਰ ॥

41ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥

42ਭੈਰਉ ਮਹਲਾ ੫ ॥

43ਨਮਸਕਾਰ ਤਾ ਕਉ ਲਖ ਬਾਰ ॥

44ਇਹੁ ਮਨੁ ਦੀਜੈ ਤਾ ਕਉ ਵਾਰਿ ॥

45ਸਿਮਰਨਿ ਤਾ ਕੈ ਮਿਟਹਿ ਸੰਤਾਪ ॥

46ਹੋਇ ਅਨੰਦੁ ਨ ਵਿਆਪਹਿ ਤਾਪ ॥੧॥

47ਐਸੋ ਹੀਰਾ ਨਿਰਮਲ ਨਾਮ ॥

48ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥

49ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥

50ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥

51ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥

52ਸਗਲ ਮਨੋਰਥ ਪੂਰਨਹਾਰੀ ॥੨॥

53ਖਿਨ ਮਹਿ ਊਣੇ ਸੁਭਰ ਭਰਿਆ ॥

54ਖਿਨ ਮਹਿ ਸੂਕੇ ਕੀਨੇ ਹਰਿਆ ॥

55ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥

56ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath