ਗੁਰੂ ਗ੍ਰੰਥ ਸਾਹਿਬ 1143 · Raag Bhairao · Guru Arjan Dev Ji
1ਸਭ ਮਹਿ ਏਕੁ ਰਹਿਆ ਭਰਪੂਰਾ ॥
2ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥
3ਹਰਿ ਕੀਰਤਨੁ ਤਾ ਕੋ ਆਧਾਰੁ ॥
4ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥
5ਭੈਰਉ ਮਹਲਾ ੫ ॥
6ਮੋਹਿ ਦੁਹਾਗਨਿ ਆਪਿ ਸੀਗਾਰੀ ॥
7ਰੂਪ ਰੰਗ ਦੇ ਨਾਮਿ ਸਵਾਰੀ ॥
8ਮਿਟਿਓ ਦੁਖੁ ਅਰੁ ਸਗਲ ਸੰਤਾਪ ॥
9ਗੁਰ ਹੋਏ ਮੇਰੇ ਮਾਈ ਬਾਪ ॥੧॥
10ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥
11ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥
12ਤਪਤਿ ਬੁਝੀ ਪੂਰਨ ਸਭ ਆਸਾ ॥
13ਮਿਟੇ ਅੰਧੇਰ ਭਏ ਪਰਗਾਸਾ ॥
14ਅਨਹਦ ਸਬਦ ਅਚਰਜ ਬਿਸਮਾਦ ॥
15ਗੁਰੁ ਪੂਰਾ ਪੂਰਾ ਪਰਸਾਦ ॥੨॥
16ਜਾ ਕਉ ਪ੍ਰਗਟ ਭਏ ਗੋਪਾਲ ॥
17ਤਾ ਕੈ ਦਰਸਨਿ ਸਦਾ ਨਿਹਾਲ ॥
18ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥
19ਜਾ ਕਉ ਸਤਿਗੁਰਿ ਦੀਓ ਨਾਮੁ ॥੩॥
20ਜਾ ਕਉ ਭੇਟਿਓ ਠਾਕੁਰੁ ਅਪਨਾ ॥
21ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥
22ਕਹੁ ਨਾਨਕ ਜੋ ਜਨ ਪ੍ਰਭ ਭਾਏ ॥
23ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥
24ਭੈਰਉ ਮਹਲਾ ੫ ॥
25ਚਿਤਵਤ ਪਾਪ ਨ ਆਲਕੁ ਆਵੈ ॥
26ਬੇਸੁਆ ਭਜਤ ਕਿਛੁ ਨਹ ਸਰਮਾਵੈ ॥
27ਸਾਰੋ ਦਿਨਸੁ ਮਜੂਰੀ ਕਰੈ ॥
28ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥
29ਮਾਇਆ ਲਗਿ ਭੂਲੋ ਸੰਸਾਰੁ ॥
30ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥
31ਪੇਖਤ ਮਾਇਆ ਰੰਗ ਬਿਹਾਇ ॥
32ਗੜਬੜ ਕਰੈ ਕਉਡੀ ਰੰਗੁ ਲਾਇ ॥
33ਅੰਧ ਬਿਉਹਾਰ ਬੰਧ ਮਨੁ ਧਾਵੈ ॥
34ਕਰਣੈਹਾਰੁ ਨ ਜੀਅ ਮਹਿ ਆਵੈ ॥੨॥
35ਕਰਤ ਕਰਤ ਇਵ ਹੀ ਦੁਖੁ ਪਾਇਆ ॥
36ਪੂਰਨ ਹੋਤ ਨ ਕਾਰਜ ਮਾਇਆ ॥
37ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥
38ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥
39ਜਿਸ ਕੇ ਰਾਖੇ ਹੋਇ ਹਰਿ ਆਪਿ ॥
40ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥
41ਸਾਧਸੰਗਿ ਹਰਿ ਕੇ ਗੁਣ ਗਾਇਆ ॥
42ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥
43ਭੈਰਉ ਮਹਲਾ ੫ ॥
44ਅਪਣੀ ਦਇਆ ਕਰੇ ਸੋ ਪਾਏ ॥
45ਹਰਿ ਕਾ ਨਾਮੁ ਮੰਨਿ ਵਸਾਏ ॥
46ਸਾਚ ਸਬਦੁ ਹਿਰਦੇ ਮਨ ਮਾਹਿ ॥
47ਜਨਮ ਜਨਮ ਕੇ ਕਿਲਵਿਖ ਜਾਹਿ ॥੧॥
48ਰਾਮ ਨਾਮੁ ਜੀਅ ਕੋ ਆਧਾਰੁ ॥
49ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥
50ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥
51ਸੇ ਜਨ ਦਰਗਹ ਪਾਵਹਿ ਮਾਨੁ ॥
52ਸੂਖ ਸਹਜ ਆਨੰਦ ਗੁਣ ਗਾਉ ॥
53ਆਗੈ ਮਿਲੈ ਨਿਥਾਵੇ ਥਾਉ ॥੨॥
54ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥
55ਹਰਿ ਸਿਮਰਣੁ ਸਾਚਾ ਬੀਚਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath