ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1144 · Raag Bhairao · Guru Arjan Dev Ji

1ਜਿਸੁ ਲੜਿ ਲਾਇ ਲਏ ਸੋ ਲਾਗੈ ॥

2ਜਨਮ ਜਨਮ ਕਾ ਸੋਇਆ ਜਾਗੈ ॥੩॥

3ਤੇਰੇ ਭਗਤ ਭਗਤਨ ਕਾ ਆਪਿ ॥

4ਅਪਣੀ ਮਹਿਮਾ ਆਪੇ ਜਾਪਿ ॥

5ਜੀਅ ਜੰਤ ਸਭਿ ਤੇਰੈ ਹਾਥਿ ॥

6ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥

7ਭੈਰਉ ਮਹਲਾ ੫ ॥

8ਨਾਮੁ ਹਮਾਰੈ ਅੰਤਰਜਾਮੀ ॥

9ਨਾਮੁ ਹਮਾਰੈ ਆਵੈ ਕਾਮੀ ॥

10ਰੋਮਿ ਰੋਮਿ ਰਵਿਆ ਹਰਿ ਨਾਮੁ ॥

11ਸਤਿਗੁਰ ਪੂਰੈ ਕੀਨੋ ਦਾਨੁ ॥੧॥

12ਨਾਮੁ ਰਤਨੁ ਮੇਰੈ ਭੰਡਾਰ ॥

13ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥

14ਨਾਮੁ ਹਮਾਰੈ ਨਿਹਚਲ ਧਨੀ ॥

15ਨਾਮ ਕੀ ਮਹਿਮਾ ਸਭ ਮਹਿ ਬਨੀ ॥

16ਨਾਮੁ ਹਮਾਰੈ ਪੂਰਾ ਸਾਹੁ ॥

17ਨਾਮੁ ਹਮਾਰੈ ਬੇਪਰਵਾਹੁ ॥੨॥

18ਨਾਮੁ ਹਮਾਰੈ ਭੋਜਨ ਭਾਉ ॥

19ਨਾਮੁ ਹਮਾਰੈ ਮਨ ਕਾ ਸੁਆਉ ॥

20ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥

21ਨਾਮੁ ਲੈਤ ਅਨਹਦ ਪੂਰੇ ਨਾਦ ॥੩॥

22ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥

23ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥

24ਧਨਵੰਤੇ ਸੇਈ ਪਰਧਾਨ ॥

25ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥

26ਭੈਰਉ ਮਹਲਾ ੫ ॥

27ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥

28ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥

29ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥

30ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥

31ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥

32ਤੁਮੑਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ ॥

33ਹਮ ਤੇਰੇ ਜੰਤ ਤੂ ਬਜਾਵਨਹਾਰਾ ॥

34ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥

35ਤਉ ਪਰਸਾਦਿ ਰੰਗ ਰਸ ਮਾਣੇ ॥

36ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥

37ਤੁਮੑਰੀ ਕ੍ਰਿਪਾ ਤੇ ਜਪੀਐ ਨਾਉ ॥

38ਸਾਧਸੰਗਿ ਤੁਮਰੇ ਗੁਣ ਗਾਉ ॥

39ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ ॥

40ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥

41ਹਉ ਬਲਿਹਾਰਿ ਜਾਉ ਗੁਰਦੇਵ ॥

42ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥

43ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥

44ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥

45ਭੈਰਉ ਮਹਲਾ ੫ ॥

46ਸਭ ਤੇ ਊਚ ਜਾ ਕਾ ਦਰਬਾਰੁ ॥

47ਸਦਾ ਸਦਾ ਤਾ ਕਉ ਜੋਹਾਰੁ ॥

48ਊਚੇ ਤੇ ਊਚਾ ਜਾ ਕਾ ਥਾਨ ॥

49ਕੋਟਿ ਅਘਾ ਮਿਟਹਿ ਹਰਿ ਨਾਮ ॥੧॥

50ਤਿਸੁ ਸਰਣਾਈ ਸਦਾ ਸੁਖੁ ਹੋਇ ॥

51ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥

52ਜਾ ਕੇ ਕਰਤਬ ਲਖੇ ਨ ਜਾਹਿ ॥

53ਜਾ ਕਾ ਭਰਵਾਸਾ ਸਭ ਘਟ ਮਾਹਿ ॥

54ਪ੍ਰਗਟ ਭਇਆ ਸਾਧੂ ਕੈ ਸੰਗਿ ॥

55ਭਗਤ ਅਰਾਧਹਿ ਅਨਦਿਨੁ ਰੰਗਿ ॥੨॥

56ਦੇਦੇ ਤੋਟਿ ਨਹੀ ਭੰਡਾਰ ॥

57ਖਿਨ ਮਹਿ ਥਾਪਿ ਉਥਾਪਨਹਾਰ ॥

58ਜਾ ਕਾ ਹੁਕਮੁ ਨ ਮੇਟੈ ਕੋਇ ॥

59ਸਿਰਿ ਪਾਤਿਸਾਹਾ ਸਾਚਾ ਸੋਇ ॥੩॥

60ਜਿਸ ਕੀ ਓਟ ਤਿਸੈ ਕੀ ਆਸਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath