ਗੁਰੂ ਗ੍ਰੰਥ ਸਾਹਿਬ 1145 · Raag Bhairao · Guru Arjan Dev Ji
1ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥
2ਰਾਖਿ ਲੀਨੋ ਸਭੁ ਜਨ ਕਾ ਪੜਦਾ ॥
3ਨਾਨਕੁ ਤਿਸ ਕੀ ਉਸਤਤਿ ਕਰਦਾ ॥੪॥੧੯॥੩੨॥
4ਭੈਰਉ ਮਹਲਾ ੫ ॥
5ਰੋਵਨਹਾਰੀ ਰੋਜੁ ਬਨਾਇਆ ॥
6ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥
7ਬੂਝਿ ਬੈਰਾਗੁ ਕਰੇ ਜੇ ਕੋਇ ॥
8ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥
9ਬਿਖਿਆ ਕਾ ਸਭੁ ਧੰਧੁ ਪਸਾਰੁ ॥
10ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥
11ਤ੍ਰਿਬਿਧਿ ਮਾਇਆ ਰਹੀ ਬਿਆਪਿ ॥
12ਜੋ ਲਪਟਾਨੋ ਤਿਸੁ ਦੂਖ ਸੰਤਾਪ ॥
13ਸੁਖੁ ਨਾਹੀ ਬਿਨੁ ਨਾਮ ਧਿਆਏ ॥
14ਨਾਮ ਨਿਧਾਨੁ ਬਡਭਾਗੀ ਪਾਏ ॥੨॥
15ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥
16ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥
17ਮੇਘ ਕੀ ਛਾਇਆ ਜੈਸੇ ਬਰਤਨਹਾਰ ॥
18ਤੈਸੋ ਪਰਪੰਚੁ ਮੋਹ ਬਿਕਾਰ ॥੩॥
19ਏਕ ਵਸਤੁ ਜੇ ਪਾਵੈ ਕੋਇ ॥
20ਪੂਰਨ ਕਾਜੁ ਤਾਹੀ ਕਾ ਹੋਇ ॥
21ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥
22ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥
23ਭੈਰਉ ਮਹਲਾ ੫ ॥
24ਸੰਤ ਕੀ ਨਿੰਦਾ ਜੋਨੀ ਭਵਨਾ ॥
25ਸੰਤ ਕੀ ਨਿੰਦਾ ਰੋਗੀ ਕਰਨਾ ॥
26ਸੰਤ ਕੀ ਨਿੰਦਾ ਦੂਖ ਸਹਾਮ ॥
27ਡਾਨੁ ਦੈਤ ਨਿੰਦਕ ਕਉ ਜਾਮ ॥੧॥
28ਸੰਤਸੰਗਿ ਕਰਹਿ ਜੋ ਬਾਦੁ ॥
29ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥
30ਭਗਤ ਕੀ ਨਿੰਦਾ ਕੰਧੁ ਛੇਦਾਵੈ ॥
31ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥
32ਭਗਤ ਕੀ ਨਿੰਦਾ ਗਰਭ ਮਹਿ ਗਲੈ ॥
33ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥
34ਨਿੰਦਕ ਕੀ ਗਤਿ ਕਤਹੂ ਨਾਹਿ ॥
35ਆਪਿ ਬੀਜਿ ਆਪੇ ਹੀ ਖਾਹਿ ॥
36ਚੋਰ ਜਾਰ ਜੂਆਰ ਤੇ ਬੁਰਾ ॥
37ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥੩॥
38ਪਾਰਬ੍ਰਹਮ ਕੇ ਭਗਤ ਨਿਰਵੈਰ ॥
39ਸੋ ਨਿਸਤਰੈ ਜੋ ਪੂਜੈ ਪੈਰ ॥
40ਆਦਿ ਪੁਰਖਿ ਨਿੰਦਕੁ ਭੋਲਾਇਆ ॥
41ਨਾਨਕ ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥
42ਭੈਰਉ ਮਹਲਾ ੫ ॥
43ਨਾਮੁ ਹਮਾਰੈ ਬੇਦ ਅਰੁ ਨਾਦ ॥
44ਨਾਮੁ ਹਮਾਰੈ ਪੂਰੇ ਕਾਜ ॥
45ਨਾਮੁ ਹਮਾਰੈ ਪੂਜਾ ਦੇਵ ॥
46ਨਾਮੁ ਹਮਾਰੈ ਗੁਰ ਕੀ ਸੇਵ ॥੧॥
47ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥
48ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥
49ਨਾਮੁ ਹਮਾਰੈ ਮਜਨ ਇਸਨਾਨੁ ॥
50ਨਾਮੁ ਹਮਾਰੈ ਪੂਰਨ ਦਾਨੁ ॥
51ਨਾਮੁ ਲੈਤ ਤੇ ਸਗਲ ਪਵੀਤ ॥
52ਨਾਮੁ ਜਪਤ ਮੇਰੇ ਭਾਈ ਮੀਤ ॥੨॥
53ਨਾਮੁ ਹਮਾਰੈ ਸਉਣ ਸੰਜੋਗ ॥
54ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥
55ਨਾਮੁ ਹਮਾਰੈ ਸਗਲ ਆਚਾਰ ॥
56ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥
57ਜਾ ਕੈ ਮਨਿ ਵਸਿਆ ਪ੍ਰਭੁ ਏਕੁ ॥
58ਸਗਲ ਜਨਾ ਕੀ ਹਰਿ ਹਰਿ ਟੇਕ ॥
59ਮਨਿ ਤਨਿ ਨਾਨਕ ਹਰਿ ਗੁਣ ਗਾਉ ॥
60ਸਾਧਸੰਗਿ ਜਿਸੁ ਦੇਵੈ ਨਾਉ ॥੪॥੨੨॥੩੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath