ਗੁਰੂ ਗ੍ਰੰਥ ਸਾਹਿਬ 1146 · Raag Bhairao
1ਭੈਰਉ ਮਹਲਾ ੫ ॥
2ਨਿਰਧਨ ਕਉ ਤੁਮ ਦੇਵਹੁ ਧਨਾ ॥
3ਅਨਿਕ ਪਾਪ ਜਾਹਿ ਨਿਰਮਲ ਮਨਾ ॥
4ਸਗਲ ਮਨੋਰਥ ਪੂਰਨ ਕਾਮ ॥
5ਭਗਤ ਅਪੁਨੇ ਕਉ ਦੇਵਹੁ ਨਾਮ ॥੧॥
6ਸਫਲ ਸੇਵਾ ਗੋਪਾਲ ਰਾਇ ॥
7ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥
8ਰੋਗੀ ਕਾ ਪ੍ਰਭ ਖੰਡਹੁ ਰੋਗੁ ॥
9ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥
10ਨਿਥਾਵੇ ਕਉ ਤੁਮੑ ਥਾਨਿ ਬੈਠਾਵਹੁ ॥
11ਦਾਸ ਅਪਨੇ ਕਉ ਭਗਤੀ ਲਾਵਹੁ ॥੨॥
12ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥
13ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥
14ਸਗਲ ਭਇਆਨ ਕਾ ਭਉ ਨਸੈ ॥
15ਜਨ ਅਪਨੇ ਕੈ ਹਰਿ ਮਨਿ ਬਸੈ ॥੩॥
16ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥
17ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥
18ਕਰਿ ਕਿਰਪਾ ਸੰਤ ਟਹਲੈ ਲਾਏ ॥
19ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥
20ਭੈਰਉ ਮਹਲਾ ੫ ॥
21ਸੰਤ ਮੰਡਲ ਮਹਿ ਹਰਿ ਮਨਿ ਵਸੈ ॥
22ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥
23ਸੰਤ ਮੰਡਲ ਮਹਿ ਨਿਰਮਲ ਰੀਤਿ ॥
24ਸੰਤਸੰਗਿ ਹੋਇ ਏਕ ਪਰੀਤਿ ॥੧॥
25ਸੰਤ ਮੰਡਲੁ ਤਹਾ ਕਾ ਨਾਉ ॥
26ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥
27ਸੰਤ ਮੰਡਲ ਮਹਿ ਜਨਮ ਮਰਣੁ ਰਹੈ ॥
28ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥
29ਸੰਤਸੰਗਿ ਹੋਇ ਨਿਰਮਲ ਬਾਣੀ ॥
30ਸੰਤ ਮੰਡਲ ਮਹਿ ਨਾਮੁ ਵਖਾਣੀ ॥੨॥
31ਸੰਤ ਮੰਡਲ ਕਾ ਨਿਹਚਲ ਆਸਨੁ ॥
32ਸੰਤ ਮੰਡਲ ਮਹਿ ਪਾਪ ਬਿਨਾਸਨੁ ॥
33ਸੰਤ ਮੰਡਲ ਮਹਿ ਨਿਰਮਲ ਕਥਾ ॥
34ਸੰਤਸੰਗਿ ਹਉਮੈ ਦੁਖ ਨਸਾ ॥੩॥
35ਸੰਤ ਮੰਡਲ ਕਾ ਨਹੀ ਬਿਨਾਸੁ ॥
36ਸੰਤ ਮੰਡਲ ਮਹਿ ਹਰਿ ਗੁਣਤਾਸੁ ॥
37ਸੰਤ ਮੰਡਲ ਠਾਕੁਰ ਬਿਸ੍ਰਾਮੁ ॥
38ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥
39ਭੈਰਉ ਮਹਲਾ ੫ ॥
40ਰੋਗੁ ਕਵਨੁ ਜਾਂ ਰਾਖੈ ਆਪਿ ॥
41ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥
42ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥
43ਤਿਸੁ ਊਪਰ ਤੇ ਕਾਲੁ ਪਰਹਰੈ ॥੧॥
44ਸਦਾ ਸਖਾਈ ਹਰਿ ਹਰਿ ਨਾਮੁ ॥
45ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥੧॥ ਰਹਾਉ ॥
46ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥
47ਕਵਨ ਮੂਲ ਤੇ ਕਿਆ ਪ੍ਰਗਟਾਇਆ ॥
48ਆਪਹਿ ਮਾਰਿ ਆਪਿ ਜੀਵਾਲੈ ॥
49ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥
50ਸਭ ਕਿਛੁ ਜਾਣਹੁ ਤਿਸ ਕੈ ਹਾਥ ॥
51ਪ੍ਰਭੁ ਮੇਰੋ ਅਨਾਥ ਕੋ ਨਾਥ ॥
52ਦੁਖ ਭੰਜਨੁ ਤਾ ਕਾ ਹੈ ਨਾਉ ॥
53ਸੁਖ ਪਾਵਹਿ ਤਿਸ ਕੇ ਗੁਣ ਗਾਉ ॥੩॥
54ਸੁਣਿ ਸੁਆਮੀ ਸੰਤਨ ਅਰਦਾਸਿ ॥
55ਜੀਉ ਪ੍ਰਾਨ ਧਨੁ ਤੁਮੑਰੈ ਪਾਸਿ ॥
56ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath