ਗੁਰੂ ਗ੍ਰੰਥ ਸਾਹਿਬ 1147 · Raag Bhairao · Guru Arjan Dev Ji
1ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥
2ਭੈਰਉ ਮਹਲਾ ੫ ॥
3ਤੇਰੀ ਟੇਕ ਰਹਾ ਕਲਿ ਮਾਹਿ ॥
4ਤੇਰੀ ਟੇਕ ਤੇਰੇ ਗੁਣ ਗਾਹਿ ॥
5ਤੇਰੀ ਟੇਕ ਨ ਪੋਹੈ ਕਾਲੁ ॥
6ਤੇਰੀ ਟੇਕ ਬਿਨਸੈ ਜੰਜਾਲੁ ॥੧॥
7ਦੀਨ ਦੁਨੀਆ ਤੇਰੀ ਟੇਕ ॥
8ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥
9ਤੇਰੀ ਟੇਕ ਕਰਉ ਆਨੰਦ ॥
10ਤੇਰੀ ਟੇਕ ਜਪਉ ਗੁਰ ਮੰਤ ॥
11ਤੇਰੀ ਟੇਕ ਤਰੀਐ ਭਉ ਸਾਗਰੁ ॥
12ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥
13ਤੇਰੀ ਟੇਕ ਨਾਹੀ ਭਉ ਕੋਇ ॥
14ਅੰਤਰਜਾਮੀ ਸਾਚਾ ਸੋਇ ॥
15ਤੇਰੀ ਟੇਕ ਤੇਰਾ ਮਨਿ ਤਾਣੁ ॥
16ਈਹਾਂ ਊਹਾਂ ਤੂ ਦੀਬਾਣੁ ॥੩॥
17ਤੇਰੀ ਟੇਕ ਤੇਰਾ ਭਰਵਾਸਾ ॥
18ਸਗਲ ਧਿਆਵਹਿ ਪ੍ਰਭ ਗੁਣਤਾਸਾ ॥
19ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥
20ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥
21ਭੈਰਉ ਮਹਲਾ ੫ ॥
22ਪ੍ਰਥਮੇ ਛੋਡੀ ਪਰਾਈ ਨਿੰਦਾ ॥
23ਉਤਰਿ ਗਈ ਸਭ ਮਨ ਕੀ ਚਿੰਦਾ ॥
24ਲੋਭੁ ਮੋਹੁ ਸਭੁ ਕੀਨੋ ਦੂਰਿ ॥
25ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥
26ਐਸੋ ਤਿਆਗੀ ਵਿਰਲਾ ਕੋਇ ॥
27ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥
28ਅਹੰਬੁਧਿ ਕਾ ਛੋਡਿਆ ਸੰਗੁ ॥
29ਕਾਮ ਕ੍ਰੋਧ ਕਾ ਉਤਰਿਆ ਰੰਗੁ ॥
30ਨਾਮ ਧਿਆਏ ਹਰਿ ਹਰਿ ਹਰੇ ॥
31ਸਾਧ ਜਨਾ ਕੈ ਸੰਗਿ ਨਿਸਤਰੇ ॥੨॥
32ਬੈਰੀ ਮੀਤ ਹੋਏ ਸੰਮਾਨ ॥
33ਸਰਬ ਮਹਿ ਪੂਰਨ ਭਗਵਾਨ ॥
34ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥
35ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥
36ਕਰਿ ਕਿਰਪਾ ਜਿਸੁ ਰਾਖੈ ਆਪਿ ॥
37ਸੋਈ ਭਗਤੁ ਜਪੈ ਨਾਮ ਜਾਪ ॥
38ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥
39ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥
40ਭੈਰਉ ਮਹਲਾ ੫ ॥
41ਸੁਖੁ ਨਾਹੀ ਬਹੁਤੈ ਧਨਿ ਖਾਟੇ ॥
42ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥
43ਸੁਖੁ ਨਾਹੀ ਬਹੁ ਦੇਸ ਕਮਾਏ ॥
44ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥
45ਸੂਖ ਸਹਜ ਆਨੰਦ ਲਹਹੁ ॥
46ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥
47ਬੰਧਨ ਮਾਤ ਪਿਤਾ ਸੁਤ ਬਨਿਤਾ ॥
48ਬੰਧਨ ਕਰਮ ਧਰਮ ਹਉ ਕਰਤਾ ॥
49ਬੰਧਨ ਕਾਟਨਹਾਰੁ ਮਨਿ ਵਸੈ ॥
50ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥
51ਸਭਿ ਜਾਚਿਕ ਪ੍ਰਭ ਦੇਵਨਹਾਰ ॥
52ਗੁਣ ਨਿਧਾਨ ਬੇਅੰਤ ਅਪਾਰ ॥
53ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥
54ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥
55ਗੁਰ ਅਪਨੇ ਆਗੈ ਅਰਦਾਸਿ ॥
56ਕਰਿ ਕਿਰਪਾ ਪੁਰਖ ਗੁਣਤਾਸਿ ॥
57ਕਹੁ ਨਾਨਕ ਤੁਮਰੀ ਸਰਣਾਈ ॥
58ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥
59ਭੈਰਉ ਮਹਲਾ ੫ ॥
60ਗੁਰ ਮਿਲਿ ਤਿਆਗਿਓ ਦੂਜਾ ਭਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath