ਗੁਰੂ ਗ੍ਰੰਥ ਸਾਹਿਬ 1148 · Raag Bhairao · Guru Arjan Dev Ji
1ਗੁਰਮੁਖਿ ਜਪਿਓ ਹਰਿ ਕਾ ਨਾਉ ॥
2ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥
3ਜਨਮ ਜਨਮ ਕਾ ਸੋਇਆ ਜਾਗਾ ॥੧॥
4ਕਰਿ ਕਿਰਪਾ ਅਪਨੀ ਸੇਵਾ ਲਾਏ ॥
5ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥
6ਰੋਗ ਦੋਖ ਗੁਰ ਸਬਦਿ ਨਿਵਾਰੇ ॥
7ਨਾਮ ਅਉਖਧੁ ਮਨ ਭੀਤਰਿ ਸਾਰੇ ॥
8ਗੁਰ ਭੇਟਤ ਮਨਿ ਭਇਆ ਅਨੰਦ ॥
9ਸਰਬ ਨਿਧਾਨ ਨਾਮ ਭਗਵੰਤ ॥੨॥
10ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥
11ਸਾਧਸੰਗਤਿ ਊਂਧ ਕਮਲ ਬਿਗਾਸ ॥
12ਗੁਣ ਗਾਵਤ ਨਿਹਚਲੁ ਬਿਸ੍ਰਾਮ ॥
13ਪੂਰਨ ਹੋਏ ਸਗਲੇ ਕਾਮ ॥੩॥
14ਦੁਲਭ ਦੇਹ ਆਈ ਪਰਵਾਨੁ ॥
15ਸਫਲ ਹੋਈ ਜਪਿ ਹਰਿ ਹਰਿ ਨਾਮੁ ॥
16ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥
17ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥
18ਭੈਰਉ ਮਹਲਾ ੫ ॥
19ਸਭ ਤੇ ਊਚਾ ਜਾ ਕਾ ਨਾਉ ॥
20ਸਦਾ ਸਦਾ ਤਾ ਕੇ ਗੁਣ ਗਾਉ ॥
21ਜਿਸੁ ਸਿਮਰਤ ਸਗਲਾ ਦੁਖੁ ਜਾਇ ॥
22ਸਰਬ ਸੂਖ ਵਸਹਿ ਮਨਿ ਆਇ ॥੧॥
23ਸਿਮਰਿ ਮਨਾ ਤੂ ਸਾਚਾ ਸੋਇ ॥
24ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥
25ਪੁਰਖ ਨਿਰੰਜਨ ਸਿਰਜਨਹਾਰ ॥
26ਜੀਅ ਜੰਤ ਦੇਵੈ ਆਹਾਰ ॥
27ਕੋਟਿ ਖਤੇ ਖਿਨ ਬਖਸਨਹਾਰ ॥
28ਭਗਤਿ ਭਾਇ ਸਦਾ ਨਿਸਤਾਰ ॥੨॥
29ਸਾਚਾ ਧਨੁ ਸਾਚੀ ਵਡਿਆਈ ॥
30ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥
31ਕਰਿ ਕਿਰਪਾ ਜਿਸੁ ਰਾਖਨਹਾਰਾ ॥
32ਤਾ ਕਾ ਸਗਲ ਮਿਟੈ ਅੰਧਿਆਰਾ ॥੩॥
33ਪਾਰਬ੍ਰਹਮ ਸਿਉ ਲਾਗੋ ਧਿਆਨ ॥
34ਪੂਰਨ ਪੂਰਿ ਰਹਿਓ ਨਿਰਬਾਨ ॥
35ਭ੍ਰਮ ਭਉ ਮੇਟਿ ਮਿਲੇ ਗੋਪਾਲ ॥
36ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥
37ਭੈਰਉ ਮਹਲਾ ੫ ॥
38ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥
39ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥
40ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥
41ਪੂਰੇ ਗੁਰ ਕੀ ਪਾਏ ਸੇਵ ॥੧॥
42ਸਰਬ ਸੁਖਾ ਪ੍ਰਭ ਤੇਰੋ ਨਾਉ ॥
43ਆਠ ਪਹਰ ਮੇਰੇ ਮਨ ਗਾਉ ॥੧॥ ਰਹਾਉ ॥
44ਜੋ ਇਛੈ ਸੋਈ ਫਲੁ ਪਾਏ ॥
45ਹਰਿ ਕਾ ਨਾਮੁ ਮੰਨਿ ਵਸਾਏ ॥
46ਆਵਣ ਜਾਣ ਰਹੇ ਹਰਿ ਧਿਆਇ ॥
47ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥
48ਬਿਨਸੇ ਕਾਮ ਕ੍ਰੋਧ ਅਹੰਕਾਰ ॥
49ਤੂਟੇ ਮਾਇਆ ਮੋਹ ਪਿਆਰ ॥
50ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥
51ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥
52ਕਰਨ ਕਰਾਵਨਹਾਰ ਸੁਆਮੀ ॥
53ਸਗਲ ਘਟਾ ਕੇ ਅੰਤਰਜਾਮੀ ॥
54ਕਰਿ ਕਿਰਪਾ ਅਪਨੀ ਸੇਵਾ ਲਾਇ ॥
55ਨਾਨਕ ਦਾਸ ਤੇਰੀ ਸਰਣਾਇ ॥੪॥੩੧॥੪੪॥
56ਭੈਰਉ ਮਹਲਾ ੫ ॥
57ਲਾਜ ਮਰੈ ਜੋ ਨਾਮੁ ਨ ਲੇਵੈ ॥
58ਨਾਮ ਬਿਹੂਨ ਸੁਖੀ ਕਿਉ ਸੋਵੈ ॥
59ਹਰਿ ਸਿਮਰਨੁ ਛਾਡਿ ਪਰਮ ਗਤਿ ਚਾਹੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath