ਗੁਰੂ ਗ੍ਰੰਥ ਸਾਹਿਬ 1149 · Raag Bhairao · Guru Arjan Dev Ji
1ਮੂਲ ਬਿਨਾ ਸਾਖਾ ਕਤ ਆਹੈ ॥੧॥
2ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥
3ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥
4ਤੀਰਥਿ ਨਾਇ ਕਹਾ ਸੁਚਿ ਸੈਲੁ ॥
5ਮਨ ਕਉ ਵਿਆਪੈ ਹਉਮੈ ਮੈਲੁ ॥
6ਕੋਟਿ ਕਰਮ ਬੰਧਨ ਕਾ ਮੂਲੁ ॥
7ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥
8ਬਿਨੁ ਖਾਏ ਬੂਝੈ ਨਹੀ ਭੂਖ ॥
9ਰੋਗੁ ਜਾਇ ਤਾਂ ਉਤਰਹਿ ਦੂਖ ॥
10ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥
11ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥
12ਧਨੁ ਧਨੁ ਸਾਧ ਧੰਨੁ ਹਰਿ ਨਾਉ ॥
13ਆਠ ਪਹਰ ਕੀਰਤਨੁ ਗੁਣ ਗਾਉ ॥
14ਧਨੁ ਹਰਿ ਭਗਤਿ ਧਨੁ ਕਰਣੈਹਾਰ ॥
15ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥
16ਭੈਰਉ ਮਹਲਾ ੫ ॥
17ਗੁਰ ਸੁਪ੍ਰਸੰਨ ਹੋਏ ਭਉ ਗਏ ॥
18ਨਾਮ ਨਿਰੰਜਨ ਮਨ ਮਹਿ ਲਏ ॥
19ਦੀਨ ਦਇਆਲ ਸਦਾ ਕਿਰਪਾਲ ॥
20ਬਿਨਸਿ ਗਏ ਸਗਲੇ ਜੰਜਾਲ ॥੧॥
21ਸੂਖ ਸਹਜ ਆਨੰਦ ਘਨੇ ॥
22ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥
23ਚਰਨ ਕਮਲ ਸਿਉ ਲਾਗੋ ਹੇਤੁ ॥
24ਖਿਨ ਮਹਿ ਬਿਨਸਿਓ ਮਹਾ ਪਰੇਤੁ ॥
25ਆਠ ਪਹਰ ਹਰਿ ਹਰਿ ਜਪੁ ਜਾਪਿ ॥
26ਰਾਖਨਹਾਰ ਗੋਵਿਦ ਗੁਰ ਆਪਿ ॥੨॥
27ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥
28ਭਗਤ ਜਨਾ ਕੇ ਸਾਸ ਨਿਹਾਰੈ ॥
29ਮਾਨਸ ਕੀ ਕਹੁ ਕੇਤਕ ਬਾਤ ॥
30ਜਮ ਤੇ ਰਾਖੈ ਦੇ ਕਰਿ ਹਾਥ ॥੩॥
31ਨਿਰਮਲ ਸੋਭਾ ਨਿਰਮਲ ਰੀਤਿ ॥
32ਪਾਰਬ੍ਰਹਮੁ ਆਇਆ ਮਨਿ ਚੀਤਿ ॥
33ਕਰਿ ਕਿਰਪਾ ਗੁਰਿ ਦੀਨੋ ਦਾਨੁ ॥
34ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥
35ਭੈਰਉ ਮਹਲਾ ੫ ॥
36ਕਰਣ ਕਾਰਣ ਸਮਰਥੁ ਗੁਰੁ ਮੇਰਾ ॥
37ਜੀਅ ਪ੍ਰਾਣ ਸੁਖਦਾਤਾ ਨੇਰਾ ॥
38ਭੈ ਭੰਜਨ ਅਬਿਨਾਸੀ ਰਾਇ ॥
39ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥
40ਜਤ ਕਤ ਪੇਖਉ ਤੇਰੀ ਸਰਣਾ ॥
41ਬਲਿ ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥
42ਪੂਰਨ ਕਾਮ ਮਿਲੇ ਗੁਰਦੇਵ ॥
43ਸਭਿ ਫਲਦਾਤਾ ਨਿਰਮਲ ਸੇਵ ॥
44ਕਰੁ ਗਹਿ ਲੀਨੇ ਅਪੁਨੇ ਦਾਸ ॥
45ਰਾਮ ਨਾਮੁ ਰਿਦ ਦੀਓ ਨਿਵਾਸ ॥੨॥
46ਸਦਾ ਅਨੰਦੁ ਨਾਹੀ ਕਿਛੁ ਸੋਗੁ ॥
47ਦੂਖੁ ਦਰਦੁ ਨਹ ਬਿਆਪੈ ਰੋਗੁ ॥
48ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥
49ਪਾਰਬ੍ਰਹਮ ਗੁਰ ਅਗਮ ਅਪਾਰ ॥੩॥
50ਨਿਰਮਲ ਸੋਭਾ ਅਚਰਜ ਬਾਣੀ ॥
51ਪਾਰਬ੍ਰਹਮ ਪੂਰਨ ਮਨਿ ਭਾਣੀ ॥
52ਜਲਿ ਥਲਿ ਮਹੀਅਲਿ ਰਵਿਆ ਸੋਇ ॥
53ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥
54ਭੈਰਉ ਮਹਲਾ ੫ ॥
55ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath