ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 114 · Raag Maajh · Guru Amar Daas Ji

1ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥

2ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥

3ਗੁਰ ਪਰਸਾਦਿ ਪਰਮ ਪਦੁ ਪਾਇਆ ॥

4ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥

5ਸਿਮ੍ਰਿਤਿ ਸਾਸਤ ਬੇਦ ਵਖਾਣੈ ॥

6ਭਰਮੇ ਭੂਲਾ ਤਤੁ ਨ ਜਾਣੈ ॥

7ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥

8ਆਪਿ ਕਰੇ ਕਿਸੁ ਆਖੈ ਕੋਈ ॥

9ਆਖਣਿ ਜਾਈਐ ਜੇ ਭੂਲਾ ਹੋਈ ॥

10ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥

11ਮਾਝ ਮਹਲਾ ੩ ॥

12ਆਪੇ ਰੰਗੇ ਸਹਜਿ ਸੁਭਾਏ ॥

13ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥

14ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥

15ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥

16ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ ॥

17ਮਨਮੁਖ ਮੁਗਧ ਕਰਹਿ ਚਤੁਰਾਈ ॥

18ਨਾਤਾ ਧੋਤਾ ਥਾਇ ਨ ਪਾਈ ॥

19ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥

20ਮਨਮੁਖ ਅੰਧੇ ਕਿਛੂ ਨ ਸੂਝੈ ॥

21ਮਰਣੁ ਲਿਖਾਇ ਆਏ ਨਹੀ ਬੂਝੈ ॥

22ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥

23ਸਚੁ ਕਰਣੀ ਸਬਦੁ ਹੈ ਸਾਰੁ ॥

24ਪੂਰੈ ਗੁਰਿ ਪਾਈਐ ਮੋਖ ਦੁਆਰੁ ॥

25ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥

26ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥

27ਮਨੁ ਤਨੁ ਮੋਹਿਆ ਸਹਜਿ ਸੁਭਾਏ ॥

28ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥

29ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥

30ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥

31ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥

32ਸਚਾ ਸਚੋ ਸਚਿ ਪਤੀਜੈ ॥

33ਗੁਰ ਪਰਸਾਦੀ ਅੰਦਰੁ ਭੀਜੈ ॥

34ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥

35ਜਿਸ ਨੋ ਨਦਰਿ ਕਰੇ ਸੋ ਪਾਏ ॥

36ਗੁਰ ਪਰਸਾਦੀ ਹਉਮੈ ਜਾਏ ॥

37ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥

38ਮਾਝ ਮਹਲਾ ੩ ॥

39ਸਤਿਗੁਰੁ ਸੇਵਿਐ ਵਡੀ ਵਡਿਆਈ ॥

40ਹਰਿ ਜੀ ਅਚਿੰਤੁ ਵਸੈ ਮਨਿ ਆਈ ॥

41ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥

42ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥

43ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath