ਗੁਰੂ ਗ੍ਰੰਥ ਸਾਹਿਬ 1151 · Raag Bhairao · Guru Arjan Dev Ji
1ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥
2ਪਾਰਬ੍ਰਹਮੁ ਵਸਿਆ ਮਨਿ ਆਇ ॥੧॥
3ਰਾਮ ਰਾਮ ਸੰਤ ਸਦਾ ਸਹਾਇ ॥
4ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥
5ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥
6ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥
7ਅਪਨੇ ਦਾਸ ਕਉ ਦੇ ਰਾਖੈ ਹਾਥ ॥
8ਨਿਮਖ ਨ ਛੋਡੈ ਸਦ ਹੀ ਸਾਥ ॥੨॥
9ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥
10ਸਾਰਿ ਸਮੑਾਲੇ ਸਾਚਾ ਸੋਇ ॥
11ਮਾਤ ਪਿਤਾ ਸੁਤ ਬੰਧੁ ਨਰਾਇਣੁ ॥
12ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥
13ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥
14ਏਕ ਬਿਨਾ ਦੂਜਾ ਨਹੀ ਹੋਰੁ ॥
15ਨਾਨਕ ਕੈ ਮਨਿ ਇਹੁ ਪੁਰਖਾਰਥੁ ॥
16ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥
17ਭੈਰਉ ਮਹਲਾ ੫ ॥
18ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥
19ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥
20ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥
21ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥
22ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥
23ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥
24ਭੈਰਉ ਮਹਲਾ ੫ ॥
25ਪੰਚ ਮਜਮੀ ਜੋ ਪੰਚਨ ਰਾਖੈ ॥
26ਮਿਥਿਆ ਰਸਨਾ ਨਿਤ ਉਠਿ ਭਾਖੈ ॥
27ਚਕ੍ਰ ਬਣਾਇ ਕਰੈ ਪਾਖੰਡ ॥
28ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥
29ਹਰਿ ਕੇ ਨਾਮ ਬਿਨਾ ਸਭ ਝੂਠੁ ॥
30ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥
31ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥
32ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥
33ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥
34ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥
35ਮਾਇਆ ਕਾਰਣਿ ਕਰੈ ਉਪਾਉ ॥
36ਕਬਹਿ ਨ ਘਾਲੈ ਸੀਧਾ ਪਾਉ ॥
37ਜਿਨਿ ਕੀਆ ਤਿਸੁ ਚੀਤਿ ਨ ਆਣੈ ॥
38ਕੂੜੀ ਕੂੜੀ ਮੁਖਹੁ ਵਖਾਣੈ ॥੩॥
39ਜਿਸ ਨੋ ਕਰਮੁ ਕਰੇ ਕਰਤਾਰੁ ॥
40ਸਾਧਸੰਗਿ ਹੋਇ ਤਿਸੁ ਬਿਉਹਾਰੁ ॥
41ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥
42ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥
43ਭੈਰਉ ਮਹਲਾ ੫ ॥
44ਨਿੰਦਕ ਕਉ ਫਿਟਕੇ ਸੰਸਾਰੁ ॥
45ਨਿੰਦਕ ਕਾ ਝੂਠਾ ਬਿਉਹਾਰੁ ॥
46ਨਿੰਦਕ ਕਾ ਮੈਲਾ ਆਚਾਰੁ ॥
47ਦਾਸ ਅਪੁਨੇ ਕਉ ਰਾਖਨਹਾਰੁ ॥੧॥
48ਨਿੰਦਕੁ ਮੁਆ ਨਿੰਦਕ ਕੈ ਨਾਲਿ ॥
49ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath