ਗੁਰੂ ਗ੍ਰੰਥ ਸਾਹਿਬ 1152 · Raag Bhairao · Guru Arjan Dev Ji
1ਨਿੰਦਕ ਕਾ ਕਹਿਆ ਕੋਇ ਨ ਮਾਨੈ ॥
2ਨਿੰਦਕ ਝੂਠੁ ਬੋਲਿ ਪਛੁਤਾਨੇ ॥
3ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥
4ਨਿੰਦਕ ਕਉ ਦਈ ਛੋਡੈ ਨਾਹਿ ॥੨॥
5ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥
6ਨਿੰਦਕ ਕਉ ਲਾਗੈ ਦੁਖ ਸਾਂਗੈ ॥
7ਬਗੁਲੇ ਜਿਉ ਰਹਿਆ ਪੰਖ ਪਸਾਰਿ ॥
8ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥
9ਅੰਤਰਜਾਮੀ ਕਰਤਾ ਸੋਇ ॥
10ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥
11ਹਰਿ ਕਾ ਦਾਸੁ ਸਾਚਾ ਦਰਬਾਰਿ ॥
12ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥
13ਭੈਰਉ ਮਹਲਾ ੫ ॥
14ਦੁਇ ਕਰ ਜੋਰਿ ਕਰਉ ਅਰਦਾਸਿ ॥
15ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥
16ਸੋਈ ਮੇਰਾ ਸੁਆਮੀ ਕਰਨੈਹਾਰੁ ॥
17ਕੋਟਿ ਬਾਰ ਜਾਈ ਬਲਿਹਾਰ ॥੧॥
18ਸਾਧੂ ਧੂਰਿ ਪੁਨੀਤ ਕਰੀ ॥
19ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥
20ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥
21ਜਾ ਕੀ ਸੇਵਾ ਪਾਈਐ ਮਾਨੁ ॥
22ਸਗਲ ਮਨੋਰਥ ਪੂਰਨਹਾਰ ॥
23ਜੀਅ ਪ੍ਰਾਨ ਭਗਤਨ ਆਧਾਰ ॥੨॥
24ਘਟ ਘਟ ਅੰਤਰਿ ਸਗਲ ਪ੍ਰਗਾਸ ॥
25ਜਪਿ ਜਪਿ ਜੀਵਹਿ ਭਗਤ ਗੁਣਤਾਸ ॥
26ਜਾ ਕੀ ਸੇਵ ਨ ਬਿਰਥੀ ਜਾਇ ॥
27ਮਨ ਤਨ ਅੰਤਰਿ ਏਕੁ ਧਿਆਇ ॥੩॥
28ਗੁਰ ਉਪਦੇਸਿ ਦਇਆ ਸੰਤੋਖੁ ॥
29ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥
30ਕਰਿ ਕਿਰਪਾ ਲੀਜੈ ਲੜਿ ਲਾਇ ॥
31ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥
32ਭੈਰਉ ਮਹਲਾ ੫ ॥
33ਸਤਿਗੁਰ ਅਪੁਨੇ ਸੁਨੀ ਅਰਦਾਸਿ ॥
34ਕਾਰਜੁ ਆਇਆ ਸਗਲਾ ਰਾਸਿ ॥
35ਮਨ ਤਨ ਅੰਤਰਿ ਪ੍ਰਭੂ ਧਿਆਇਆ ॥
36ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥
37ਸਭ ਤੇ ਵਡ ਸਮਰਥ ਗੁਰਦੇਵ ॥
38ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥
39ਜਾ ਕਾ ਕੀਆ ਸਭੁ ਕਿਛੁ ਹੋਇ ॥
40ਤਿਸ ਕਾ ਅਮਰੁ ਨ ਮੇਟੈ ਕੋਇ ॥
41ਪਾਰਬ੍ਰਹਮੁ ਪਰਮੇਸਰੁ ਅਨੂਪੁ ॥
42ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥
43ਜਾ ਕੈ ਅੰਤਰਿ ਬਸੈ ਹਰਿ ਨਾਮੁ ॥
44ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥
45ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥
46ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥
47ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥
48ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥
49ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥
50ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath