ਗੁਰੂ ਗ੍ਰੰਥ ਸਾਹਿਬ 1154 · Raag Bhairao
1ਭੈਰਉ ਮਹਲਾ ੩ ਘਰੁ ੨
2ੴ ਸਤਿਗੁਰ ਪ੍ਰਸਾਦਿ ॥
3ਤਿਨਿ ਕਰਤੈ ਇਕੁ ਚਲਤੁ ਉਪਾਇਆ ॥
4ਅਨਹਦ ਬਾਣੀ ਸਬਦੁ ਸੁਣਾਇਆ ॥
5ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥
6ਕਾਰਣੁ ਕਰਤਾ ਕਰਦਾ ਆਇਆ ॥੧॥
7ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥
8ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥
9ਪਿਤਾ ਪ੍ਰਹਲਾਦੁ ਪੜਣ ਪਠਾਇਆ ॥
10ਲੈ ਪਾਟੀ ਪਾਧੇ ਕੈ ਆਇਆ ॥
11ਨਾਮ ਬਿਨਾ ਨਹ ਪੜਉ ਅਚਾਰ ॥
12ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥
13ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥
14ਪਰਵਿਰਤਿ ਨ ਪੜਹੁ ਰਹੀ ਸਮਝਾਇ ॥
15ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥
16ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥
17ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥
18ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥
19ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥
20ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥
21ਸੰਡੈ ਮਰਕੈ ਕੀਈ ਪੂਕਾਰ ॥
22ਸਭੇ ਦੈਤ ਰਹੇ ਝਖ ਮਾਰਿ ॥
23ਭਗਤ ਜਨਾ ਕੀ ਪਤਿ ਰਾਖੈ ਸੋਈ ॥
24ਕੀਤੇ ਕੈ ਕਹਿਐ ਕਿਆ ਹੋਈ ॥੫॥
25ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥
26ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥
27ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥
28ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥
29ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥
30ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥
31ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥
32ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥
33ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥
34ਕਹਾਂ ਤੁਮੑਾਰਾ ਜਗਦੀਸ ਗੁਸਾਈ ॥
35ਜਗਜੀਵਨੁ ਦਾਤਾ ਅੰਤਿ ਸਖਾਈ ॥
36ਜਹ ਦੇਖਾ ਤਹ ਰਹਿਆ ਸਮਾਈ ॥੮॥
37ਥੰਮੑੁ ਉਪਾੜਿ ਹਰਿ ਆਪੁ ਦਿਖਾਇਆ ॥
38ਅਹੰਕਾਰੀ ਦੈਤੁ ਮਾਰਿ ਪਚਾਇਆ ॥
39ਭਗਤਾ ਮਨਿ ਆਨੰਦੁ ਵਜੀ ਵਧਾਈ ॥
40ਅਪਨੇ ਸੇਵਕ ਕਉ ਦੇ ਵਡਿਆਈ ॥੯॥
41ਜੰਮਣੁ ਮਰਣਾ ਮੋਹੁ ਉਪਾਇਆ ॥
42ਆਵਣੁ ਜਾਣਾ ਕਰਤੈ ਲਿਖਿ ਪਾਇਆ ॥
43ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥
44ਭਗਤਾ ਕਾ ਬੋਲੁ ਆਗੈ ਆਇਆ ॥੧੦॥
45ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥
46ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥
47ਲਖਿਮੀ ਭਉ ਕਰੈ ਨ ਸਾਕੈ ਜਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath