ਗੁਰੂ ਗ੍ਰੰਥ ਸਾਹਿਬ 1155 · Raag Bhairao · Guru Amar Daas Ji
1ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥
2ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥
3ਰਾਜੁ ਮਾਲੁ ਝੂਠੀ ਸਭ ਮਾਇਆ ॥
4ਲੋਭੀ ਨਰ ਰਹੇ ਲਪਟਾਇ ॥
5ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥
6ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥
7ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥
8ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥
9ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥
10ਭੈਰਉ ਮਹਲਾ ੩ ॥
11ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥
12ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥੧॥
13ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥
14ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥
15ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥
16ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥
17ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥
18ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥
19ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥
20ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥
21ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥
22ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥
23ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥
24ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥
25ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥
26ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥
27ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥
28ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥
29ਭੈਰਉ ਮਹਲਾ ੫ ਅਸਟਪਦੀਆ ਘਰੁ ੨
30ੴ ਸਤਿਗੁਰ ਪ੍ਰਸਾਦਿ ॥
31ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥
32ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥
33ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥
34ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥
35ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥
36ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥
37ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥
38ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath