ਗੁਰੂ ਗ੍ਰੰਥ ਸਾਹਿਬ 1156 · Raag Bhairao · Guru Arjan Dev Ji
1ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥
2ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥
3ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥
4ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥
5ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥
6ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥
7ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥
8ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥
9ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥
10ਨਾਮ ਬਿਨਾ ਮਨਮੁਖ ਗਾਵਾਰਾ ॥੪॥
11ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥
12ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥
13ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥
14ਨਾਮਹੀਣ ਨਾਹੀ ਪਤਿ ਵੇਸਾਹੁ ॥੫॥
15ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥
16ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥
17ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥
18ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥
19ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥
20ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥
21ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥
22ਨਾਮ ਬਿਨਾ ਫਿਰਿ ਆਵਣ ਜਾਣੁ ॥੭॥
23ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥
24ਸਾਧਸੰਗਤਿ ਮਹਿ ਲਖੇ ਗੋੁਪਾਲ ॥
25ਆਵਣ ਜਾਣ ਰਹੇ ਸੁਖੁ ਪਾਇਆ ॥
26ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥
27ਭੈਰਉ ਮਹਲਾ ੫ ॥
28ਕੋਟਿ ਬਿਸਨ ਕੀਨੇ ਅਵਤਾਰ ॥
29ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥
30ਕੋਟਿ ਮਹੇਸ ਉਪਾਇ ਸਮਾਏ ॥
31ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥
32ਐਸੋ ਧਣੀ ਗੁਵਿੰਦੁ ਹਮਾਰਾ ॥
33ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥
34ਕੋਟਿ ਮਾਇਆ ਜਾ ਕੈ ਸੇਵਕਾਇ ॥
35ਕੋਟਿ ਜੀਅ ਜਾ ਕੀ ਸਿਹਜਾਇ ॥
36ਕੋਟਿ ਉਪਾਰਜਨਾ ਤੇਰੈ ਅੰਗਿ ॥
37ਕੋਟਿ ਭਗਤ ਬਸਤ ਹਰਿ ਸੰਗਿ ॥੨॥
38ਕੋਟਿ ਛਤ੍ਰਪਤਿ ਕਰਤ ਨਮਸਕਾਰ ॥
39ਕੋਟਿ ਇੰਦ੍ਰ ਠਾਢੇ ਹੈ ਦੁਆਰ ॥
40ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥
41ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥
42ਕੋਟਿ ਪੂਰੀਅਤ ਹੈ ਜਾ ਕੈ ਨਾਦ ॥
43ਕੋਟਿ ਅਖਾਰੇ ਚਲਿਤ ਬਿਸਮਾਦ ॥
44ਕੋਟਿ ਸਕਤਿ ਸਿਵ ਆਗਿਆਕਾਰ ॥
45ਕੋਟਿ ਜੀਅ ਦੇਵੈ ਆਧਾਰ ॥੪॥
46ਕੋਟਿ ਤੀਰਥ ਜਾ ਕੇ ਚਰਨ ਮਝਾਰ ॥
47ਕੋਟਿ ਪਵਿਤ੍ਰ ਜਪਤ ਨਾਮ ਚਾਰ ॥
48ਕੋਟਿ ਪੂਜਾਰੀ ਕਰਤੇ ਪੂਜਾ ॥
49ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥
50ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥
51ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥
52ਕੋਟਿ ਪਰਲਉ ਓਪਤਿ ਨਿਮਖ ਮਾਹਿ ॥
53ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥
54ਕੋਟਿ ਗਿਆਨੀ ਕਥਹਿ ਗਿਆਨੁ ॥
55ਕੋਟਿ ਧਿਆਨੀ ਧਰਤ ਧਿਆਨੁ ॥
56ਕੋਟਿ ਤਪੀਸਰ ਤਪ ਹੀ ਕਰਤੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath