ਗੁਰੂ ਗ੍ਰੰਥ ਸਾਹਿਬ 1157 · Raag Bhairao · Guru Arjan Dev Ji
1ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥
2ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥
3ਜਤ ਕਤ ਦੇਖਉ ਤੇਰਾ ਵਾਸਾ ॥
4ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥
5ਭੈਰਉ ਮਹਲਾ ੫ ॥
6ਸਤਿਗੁਰਿ ਮੋ ਕਉ ਕੀਨੋ ਦਾਨੁ ॥
7ਅਮੋਲ ਰਤਨੁ ਹਰਿ ਦੀਨੋ ਨਾਮੁ ॥
8ਸਹਜ ਬਿਨੋਦ ਚੋਜ ਆਨੰਤਾ ॥
9ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥
10ਕਹੁ ਨਾਨਕ ਕੀਰਤਿ ਹਰਿ ਸਾਚੀ ॥
11ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥
12ਅਚਿੰਤ ਹਮਾਰੈ ਭੋਜਨ ਭਾਉ ॥
13ਅਚਿੰਤ ਹਮਾਰੈ ਲੀਚੈ ਨਾਉ ॥
14ਅਚਿੰਤ ਹਮਾਰੈ ਸਬਦਿ ਉਧਾਰ ॥
15ਅਚਿੰਤ ਹਮਾਰੈ ਭਰੇ ਭੰਡਾਰ ॥੨॥
16ਅਚਿੰਤ ਹਮਾਰੈ ਕਾਰਜ ਪੂਰੇ ॥
17ਅਚਿੰਤ ਹਮਾਰੈ ਲਥੇ ਵਿਸੂਰੇ ॥
18ਅਚਿੰਤ ਹਮਾਰੈ ਬੈਰੀ ਮੀਤਾ ॥
19ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥
20ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥
21ਅਚਿੰਤ ਹਮਾਰੀ ਪੂਰਨ ਆਸਾ ॥
22ਅਚਿੰਤ ਹਮੑਾ ਕਉ ਸਗਲ ਸਿਧਾਂਤੁ ॥
23ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥
24ਅਚਿੰਤ ਹਮਾਰੇ ਬਿਨਸੇ ਬੈਰ ॥
25ਅਚਿੰਤ ਹਮਾਰੇ ਮਿਟੇ ਅੰਧੇਰ ॥
26ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥
27ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥
28ਅਚਿੰਤ ਮਿਟਿਓ ਹੈ ਸਗਲੋ ਭਰਮਾ ॥
29ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥
30ਅਚਿੰਤ ਹਮਾਰੈ ਅਨਹਤ ਵਾਜੈ ॥
31ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥
32ਅਚਿੰਤ ਹਮਾਰੈ ਮਨੁ ਪਤੀਆਨਾ ॥
33ਨਿਹਚਲ ਧਨੀ ਅਚਿੰਤੁ ਪਛਾਨਾ ॥
34ਅਚਿੰਤੋ ਉਪਜਿਓ ਸਗਲ ਬਿਬੇਕਾ ॥
35ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥
36ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥
37ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥
38ਚਿੰਤ ਅਚਿੰਤਾ ਸਗਲੀ ਗਈ ॥
39ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥
40ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧
41ੴ ਸਤਿਗੁਰ ਪ੍ਰਸਾਦਿ ॥
42ਇਹੁ ਧਨੁ ਮੇਰੇ ਹਰਿ ਕੋ ਨਾਉ ॥
43ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥
44ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥
45ਭਗਤਿ ਕਰਉ ਜਨੁ ਸਰਨਿ ਤੁਮੑਾਰੀ ॥੧॥
46ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥
47ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥
48ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥
49ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥
50ਮਾਇਆ ਮਹਿ ਜਿਸੁ ਰਖੈ ਉਦਾਸੁ ॥
51ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥
52ਨਾਂਗੇ ਆਵਨੁ ਨਾਂਗੇ ਜਾਨਾ ॥
53ਕੋਇ ਨ ਰਹਿਹੈ ਰਾਜਾ ਰਾਨਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath