ਗੁਰੂ ਗ੍ਰੰਥ ਸਾਹਿਬ 1159 · Raag Bhairao · Bhagat Kabeer Ji
1ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥
2ਬੁਨਿ ਬੁਨਿ ਆਪ ਆਪੁ ਪਹਿਰਾਵਉ ॥
3ਜਹ ਨਹੀ ਆਪੁ ਤਹਾ ਹੋਇ ਗਾਵਉ ॥੨॥
4ਪੰਡਿਤ ਮੁਲਾਂ ਜੋ ਲਿਖਿ ਦੀਆ ॥
5ਛਾਡਿ ਚਲੇ ਹਮ ਕਛੂ ਨ ਲੀਆ ॥੩॥
6ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥
7ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥
8ਨਿਰਧਨ ਆਦਰੁ ਕੋਈ ਨ ਦੇਇ ॥
9ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥
10ਜਉ ਨਿਰਧਨੁ ਸਰਧਨ ਕੈ ਜਾਇ ॥
11ਆਗੇ ਬੈਠਾ ਪੀਠਿ ਫਿਰਾਇ ॥੧॥
12ਜਉ ਸਰਧਨੁ ਨਿਰਧਨ ਕੈ ਜਾਇ ॥
13ਦੀਆ ਆਦਰੁ ਲੀਆ ਬੁਲਾਇ ॥੨॥
14ਨਿਰਧਨੁ ਸਰਧਨੁ ਦੋਨਉ ਭਾਈ ॥
15ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥
16ਕਹਿ ਕਬੀਰ ਨਿਰਧਨੁ ਹੈ ਸੋਈ ॥
17ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥
18ਗੁਰ ਸੇਵਾ ਤੇ ਭਗਤਿ ਕਮਾਈ ॥
19ਤਬ ਇਹ ਮਾਨਸ ਦੇਹੀ ਪਾਈ ॥
20ਇਸ ਦੇਹੀ ਕਉ ਸਿਮਰਹਿ ਦੇਵ ॥
21ਸੋ ਦੇਹੀ ਭਜੁ ਹਰਿ ਕੀ ਸੇਵ ॥੧॥
22ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥
23ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥
24ਜਬ ਲਗੁ ਜਰਾ ਰੋਗੁ ਨਹੀ ਆਇਆ ॥
25ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥
26ਜਬ ਲਗੁ ਬਿਕਲ ਭਈ ਨਹੀ ਬਾਨੀ ॥
27ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥
28ਅਬ ਨ ਭਜਸਿ ਭਜਸਿ ਕਬ ਭਾਈ ॥
29ਆਵੈ ਅੰਤੁ ਨ ਭਜਿਆ ਜਾਈ ॥
30ਜੋ ਕਿਛੁ ਕਰਹਿ ਸੋਈ ਅਬ ਸਾਰੁ ॥
31ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥
32ਸੋ ਸੇਵਕੁ ਜੋ ਲਾਇਆ ਸੇਵ ॥
33ਤਿਨ ਹੀ ਪਾਏ ਨਿਰੰਜਨ ਦੇਵ ॥
34ਗੁਰ ਮਿਲਿ ਤਾ ਕੇ ਖੁਲੑੇ ਕਪਾਟ ॥
35ਬਹੁਰਿ ਨ ਆਵੈ ਜੋਨੀ ਬਾਟ ॥੪॥
36ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥
37ਘਟ ਭੀਤਰਿ ਤੂ ਦੇਖੁ ਬਿਚਾਰਿ ॥
38ਕਹਤ ਕਬੀਰੁ ਜੀਤਿ ਕੈ ਹਾਰਿ ॥
39ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥
40ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥
41ਤਹ ਤੁਮੑ ਮਿਲਿ ਕੈ ਕਰਹੁ ਬਿਚਾਰੁ ॥
42ਈਤ ਊਤ ਕੀ ਸੋਝੀ ਪਰੈ ॥
43ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥
44ਨਿਜ ਪਦ ਊਪਰਿ ਲਾਗੋ ਧਿਆਨੁ ॥
45ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥
46ਮੂਲ ਦੁਆਰੈ ਬੰਧਿਆ ਬੰਧੁ ॥
47ਰਵਿ ਊਪਰਿ ਗਹਿ ਰਾਖਿਆ ਚੰਦੁ ॥
48ਪਛਮ ਦੁਆਰੈ ਸੂਰਜੁ ਤਪੈ ॥
49ਮੇਰ ਡੰਡ ਸਿਰ ਊਪਰਿ ਬਸੈ ॥੨॥
50ਪਸਚਮ ਦੁਆਰੇ ਕੀ ਸਿਲ ਓੜ ॥
51ਤਿਹ ਸਿਲ ਊਪਰਿ ਖਿੜਕੀ ਅਉਰ ॥
52ਖਿੜਕੀ ਊਪਰਿ ਦਸਵਾ ਦੁਆਰੁ ॥
53ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥
54ਸੋ ਮੁਲਾਂ ਜੋ ਮਨ ਸਿਉ ਲਰੈ ॥
55ਗੁਰ ਉਪਦੇਸਿ ਕਾਲ ਸਿਉ ਜੁਰੈ ॥
56ਕਾਲ ਪੁਰਖ ਕਾ ਮਰਦੈ ਮਾਨੁ ॥
57ਤਿਸੁ ਮੁਲਾ ਕਉ ਸਦਾ ਸਲਾਮੁ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath