ਗੁਰੂ ਗ੍ਰੰਥ ਸਾਹਿਬ 115 · Raag Maajh · Guru Amar Daas Ji
1ਸਤਿਗੁਰੁ ਸੇਵੀ ਸਬਦਿ ਸੁਹਾਇਆ ॥
2ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥
3ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥੨॥
4ਬਿਨੁ ਗੁਰ ਨਾਮੁ ਨ ਪਾਇਆ ਜਾਇ ॥
5ਸਿਧ ਸਾਧਿਕ ਰਹੇ ਬਿਲਲਾਇ ॥
6ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥
7ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥
8ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥
9ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥੪॥
10ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥
11ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥
12ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥੫॥
13ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥
14ਦੂਜਾ ਭਰਮੁ ਗੁਰ ਸਬਦਿ ਜਲਾਏ ॥
15ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥
16ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥
17ਗੁਰਮੁਖਿ ਪਾਏ ਮੋਖ ਦੁਆਰੁ ॥
18ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥੭॥
19ਸਤਿਗੁਰੁ ਦਾਤਾ ਮਿਲੈ ਮਿਲਾਇਆ ॥
20ਪੂਰੈ ਭਾਗਿ ਮਨਿ ਸਬਦੁ ਵਸਾਇਆ ॥
21ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥
22ਮਾਝ ਮਹਲਾ ੩ ॥
23ਆਪੁ ਵੰਞਾਏ ਤਾ ਸਭ ਕਿਛੁ ਪਾਏ ॥
24ਗੁਰ ਸਬਦੀ ਸਚੀ ਲਿਵ ਲਾਏ ॥
25ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥
26ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥
27ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥
28ਵੇਲਾ ਵਖਤ ਸਭਿ ਸੁਹਾਇਆ ॥
29ਜਿਤੁ ਸਚਾ ਮੇਰੇ ਮਨਿ ਭਾਇਆ ॥
30ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥
31ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥
32ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥
33ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥
34ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥
35ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥
36ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥
37ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥
38ਨਿਰਮਲ ਬਾਣੀ ਸਬਦਿ ਵਖਾਣਹਿ ॥
39ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥
40ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥
41ਸਤਸੰਗਤਿ ਬਹਿ ਹਰਿ ਗੁਣ ਗਾਇਆ ॥
42ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath