ਗੁਰੂ ਗ੍ਰੰਥ ਸਾਹਿਬ 1161 · Raag Bhairao · Guru Arjan Dev Ji
1ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥
2ਐਸਾ ਗਿਆਨੁ ਬਿਚਾਰੁ ਮਨਾ ॥
3ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥
4ਜਬ ਲਗੁ ਸਿੰਘੁ ਰਹੈ ਬਨ ਮਾਹਿ ॥
5ਤਬ ਲਗੁ ਬਨੁ ਫੂਲੈ ਹੀ ਨਾਹਿ ॥
6ਜਬ ਹੀ ਸਿਆਰੁ ਸਿੰਘ ਕਉ ਖਾਇ ॥
7ਫੂਲਿ ਰਹੀ ਸਗਲੀ ਬਨਰਾਇ ॥੨॥
8ਜੀਤੋ ਬੂਡੈ ਹਾਰੋ ਤਿਰੈ ॥
9ਗੁਰ ਪਰਸਾਦੀ ਪਾਰਿ ਉਤਰੈ ॥
10ਦਾਸੁ ਕਬੀਰੁ ਕਹੈ ਸਮਝਾਇ ॥
11ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥
12ਸਤਰਿ ਸੈਇ ਸਲਾਰ ਹੈ ਜਾ ਕੇ ॥
13ਸਵਾ ਲਾਖੁ ਪੈਕਾਬਰ ਤਾ ਕੇ ॥
14ਸੇਖ ਜੁ ਕਹੀਅਹਿ ਕੋਟਿ ਅਠਾਸੀ ॥
15ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥
16ਮੋ ਗਰੀਬ ਕੀ ਕੋ ਗੁਜਰਾਵੈ ॥
17ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥
18ਤੇਤੀਸ ਕਰੋੜੀ ਹੈ ਖੇਲ ਖਾਨਾ ॥
19ਚਉਰਾਸੀ ਲਖ ਫਿਰੈ ਦਿਵਾਨਾਂ ॥
20ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥
21ਉਨਿ ਭੀ ਭਿਸਤਿ ਘਨੇਰੀ ਪਾਈ ॥੨॥
22ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥
23ਛੋਡਿ ਕਤੇਬ ਕਰੈ ਸੈਤਾਨੀ ॥
24ਦੁਨੀਆ ਦੋਸੁ ਰੋਸੁ ਹੈ ਲੋਈ ॥
25ਅਪਨਾ ਕੀਆ ਪਾਵੈ ਸੋਈ ॥੩॥
26ਤੁਮ ਦਾਤੇ ਹਮ ਸਦਾ ਭਿਖਾਰੀ ॥
27ਦੇਉ ਜਬਾਬੁ ਹੋਇ ਬਜਗਾਰੀ ॥
28ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥
29ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥
30ਸਭੁ ਕੋਈ ਚਲਨ ਕਹਤ ਹੈ ਊਹਾਂ ॥
31ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥
32ਆਪ ਆਪ ਕਾ ਮਰਮੁ ਨ ਜਾਨਾਂ ॥
33ਬਾਤਨ ਹੀ ਬੈਕੁੰਠੁ ਬਖਾਨਾਂ ॥੧॥
34ਜਬ ਲਗੁ ਮਨ ਬੈਕੁੰਠ ਕੀ ਆਸ ॥
35ਤਬ ਲਗੁ ਨਾਹੀ ਚਰਨ ਨਿਵਾਸ ॥੨॥
36ਖਾਈ ਕੋਟੁ ਨ ਪਰਲ ਪਗਾਰਾ ॥
37ਨਾ ਜਾਨਉ ਬੈਕੁੰਠ ਦੁਆਰਾ ॥੩॥
38ਕਹਿ ਕਮੀਰ ਅਬ ਕਹੀਐ ਕਾਹਿ ॥
39ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥
40ਕਿਉ ਲੀਜੈ ਗਢੁ ਬੰਕਾ ਭਾਈ ॥
41ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥
42ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥
43ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥
44ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥
45ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥
46ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥
47ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥
48ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥
49ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥
50ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥
51ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath