ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1162 · Raag Bhairao · Guru Arjan Dev Ji

1ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥

2ਦਾਸੁ ਕਮੀਰੁ ਚੜਿੑਓ ਗੜੑ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥

3ਗੰਗ ਗੁਸਾਇਨਿ ਗਹਿਰ ਗੰਭੀਰ ॥

4ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥

5ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥

6ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥

7ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥

8ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥

9ਕਹਿ ਕੰਬੀਰ ਕੋਊ ਸੰਗ ਨ ਸਾਥ ॥

10ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥

11ਭੈਰਉ ਕਬੀਰ ਜੀਉ ਅਸਟਪਦੀ ਘਰੁ ੨

12ੴ ਸਤਿਗੁਰ ਪ੍ਰਸਾਦਿ ॥

13ਅਗਮ ਦ੍ਰੁਗਮ ਗੜਿ ਰਚਿਓ ਬਾਸ ॥

14ਜਾ ਮਹਿ ਜੋਤਿ ਕਰੇ ਪਰਗਾਸ ॥

15ਬਿਜੁਲੀ ਚਮਕੈ ਹੋਇ ਅਨੰਦੁ ॥

16ਜਿਹ ਪਉੜੑੇ ਪ੍ਰਭ ਬਾਲ ਗੋਬਿੰਦ ॥੧॥

17ਇਹੁ ਜੀਉ ਰਾਮ ਨਾਮ ਲਿਵ ਲਾਗੈ ॥

18ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥ ਰਹਾਉ ॥

19ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥

20ਹਉਮੈ ਗਾਵਨਿ ਗਾਵਹਿ ਗੀਤ ॥

21ਅਨਹਦ ਸਬਦ ਹੋਤ ਝੁਨਕਾਰ ॥

22ਜਿਹ ਪਉੜੑੇ ਪ੍ਰਭ ਸ੍ਰੀ ਗੋਪਾਲ ॥੨॥

23ਖੰਡਲ ਮੰਡਲ ਮੰਡਲ ਮੰਡਾ ॥

24ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥

25ਅਗਮ ਅਗੋਚਰੁ ਰਹਿਆ ਅਭ ਅੰਤ ॥

26ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥

27ਕਦਲੀ ਪੁਹਪ ਧੂਪ ਪਰਗਾਸ ॥

28ਰਜ ਪੰਕਜ ਮਹਿ ਲੀਓ ਨਿਵਾਸ ॥

29ਦੁਆਦਸ ਦਲ ਅਭ ਅੰਤਰਿ ਮੰਤ ॥

30ਜਹ ਪਉੜੇ ਸ੍ਰੀ ਕਮਲਾ ਕੰਤ ॥੪॥

31ਅਰਧ ਉਰਧ ਮੁਖਿ ਲਾਗੋ ਕਾਸੁ ॥

32ਸੁੰਨ ਮੰਡਲ ਮਹਿ ਕਰਿ ਪਰਗਾਸੁ ॥

33ਊਹਾਂ ਸੂਰਜ ਨਾਹੀ ਚੰਦ ॥

34ਆਦਿ ਨਿਰੰਜਨੁ ਕਰੈ ਅਨੰਦ ॥੫॥

35ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥

36ਮਾਨ ਸਰੋਵਰਿ ਕਰਿ ਇਸਨਾਨੁ ॥

37ਸੋਹੰ ਸੋ ਜਾ ਕਉ ਹੈ ਜਾਪ ॥

38ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥

39ਅਬਰਨ ਬਰਨ ਘਾਮ ਨਹੀ ਛਾਮ ॥

40ਅਵਰ ਨ ਪਾਈਐ ਗੁਰ ਕੀ ਸਾਮ ॥

41ਟਾਰੀ ਨ ਟਰੈ ਆਵੈ ਨ ਜਾਇ ॥

42ਸੁੰਨ ਸਹਜ ਮਹਿ ਰਹਿਓ ਸਮਾਇ ॥੭॥

43ਮਨ ਮਧੇ ਜਾਨੈ ਜੇ ਕੋਇ ॥

44ਜੋ ਬੋਲੈ ਸੋ ਆਪੈ ਹੋਇ ॥

45ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥

46ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥

47ਕੋਟਿ ਸੂਰ ਜਾ ਕੈ ਪਰਗਾਸ ॥

48ਕੋਟਿ ਮਹਾਦੇਵ ਅਰੁ ਕਬਿਲਾਸ ॥

49ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥

50ਬ੍ਰਹਮਾ ਕੋਟਿ ਬੇਦ ਉਚਰੈ ॥੧॥

51ਜਉ ਜਾਚਉ ਤਉ ਕੇਵਲ ਰਾਮ ॥

52ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥

53ਕੋਟਿ ਚੰਦ੍ਰਮੇ ਕਰਹਿ ਚਰਾਕ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath