ਗੁਰੂ ਗ੍ਰੰਥ ਸਾਹਿਬ 1163 · Raag Bhairao · Bhagat Kabeer Ji
1ਸੁਰ ਤੇਤੀਸਉ ਜੇਵਹਿ ਪਾਕ ॥
2ਨਵ ਗ੍ਰਹ ਕੋਟਿ ਠਾਢੇ ਦਰਬਾਰ ॥
3ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥
4ਪਵਨ ਕੋਟਿ ਚਉਬਾਰੇ ਫਿਰਹਿ ॥
5ਬਾਸਕ ਕੋਟਿ ਸੇਜ ਬਿਸਥਰਹਿ ॥
6ਸਮੁੰਦ ਕੋਟਿ ਜਾ ਕੇ ਪਾਨੀਹਾਰ ॥
7ਰੋਮਾਵਲਿ ਕੋਟਿ ਅਠਾਰਹ ਭਾਰ ॥੩॥
8ਕੋਟਿ ਕਮੇਰ ਭਰਹਿ ਭੰਡਾਰ ॥
9ਕੋਟਿਕ ਲਖਮੀ ਕਰੈ ਸੀਗਾਰ ॥
10ਕੋਟਿਕ ਪਾਪ ਪੁੰਨ ਬਹੁ ਹਿਰਹਿ ॥
11ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥
12ਛਪਨ ਕੋਟਿ ਜਾ ਕੈ ਪ੍ਰਤਿਹਾਰ ॥
13ਨਗਰੀ ਨਗਰੀ ਖਿਅਤ ਅਪਾਰ ॥
14ਲਟ ਛੂਟੀ ਵਰਤੈ ਬਿਕਰਾਲ ॥
15ਕੋਟਿ ਕਲਾ ਖੇਲੈ ਗੋਪਾਲ ॥੫॥
16ਕੋਟਿ ਜਗ ਜਾ ਕੈ ਦਰਬਾਰ ॥
17ਗੰਧ੍ਰਬ ਕੋਟਿ ਕਰਹਿ ਜੈਕਾਰ ॥
18ਬਿਦਿਆ ਕੋਟਿ ਸਭੈ ਗੁਨ ਕਹੈ ॥
19ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥
20ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥
21ਸਹਸ ਕੋਟਿ ਬਹੁ ਕਹਤ ਪੁਰਾਨ ॥
22ਦੁਰਜੋਧਨ ਕਾ ਮਥਿਆ ਮਾਨੁ ॥੭॥
23ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥
24ਅੰਤਰ ਅੰਤਰਿ ਮਨਸਾ ਹਰਹਿ ॥
25ਕਹਿ ਕਬੀਰ ਸੁਨਿ ਸਾਰਿਗਪਾਨ ॥
26ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥
27ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧
28ੴ ਸਤਿਗੁਰ ਪ੍ਰਸਾਦਿ ॥
29ਰੇ ਜਿਹਬਾ ਕਰਉ ਸਤ ਖੰਡ ॥
30ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥
31ਰੰਗੀ ਲੇ ਜਿਹਬਾ ਹਰਿ ਕੈ ਨਾਇ ॥
32ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥
33ਮਿਥਿਆ ਜਿਹਬਾ ਅਵਰੇਂ ਕਾਮ ॥
34ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥
35ਅਸੰਖ ਕੋਟਿ ਅਨ ਪੂਜਾ ਕਰੀ ॥
36ਏਕ ਨ ਪੂਜਸਿ ਨਾਮੈ ਹਰੀ ॥੩॥
37ਪ੍ਰਣਵੈ ਨਾਮਦੇਉ ਇਹੁ ਕਰਣਾ ॥
38ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥
39ਪਰ ਧਨ ਪਰ ਦਾਰਾ ਪਰਹਰੀ ॥
40ਤਾ ਕੈ ਨਿਕਟਿ ਬਸੈ ਨਰਹਰੀ ॥੧॥
41ਜੋ ਨ ਭਜੰਤੇ ਨਾਰਾਇਣਾ ॥
42ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥
43ਜਿਨ ਕੈ ਭੀਤਰਿ ਹੈ ਅੰਤਰਾ ॥
44ਜੈਸੇ ਪਸੁ ਤੈਸੇ ਓਇ ਨਰਾ ॥੨॥
45ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥
46ਨਾ ਸੋਹੈ ਬਤੀਸ ਲਖਨਾ ॥੩॥੨॥
47ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥
48ਦੂਧੁ ਪੀਉ ਗੋਬਿੰਦੇ ਰਾਇ ॥
49ਦੂਧੁ ਪੀਉ ਮੇਰੋ ਮਨੁ ਪਤੀਆਇ ॥
50ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥
51ਸੋੁਇਨ ਕਟੋਰੀ ਅੰਮ੍ਰਿਤ ਭਰੀ ॥
52ਲੈ ਨਾਮੈ ਹਰਿ ਆਗੈ ਧਰੀ ॥੨॥
53ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥
54ਦੂਧੁ ਪੀਆਇ ਭਗਤੁ ਘਰਿ ਗਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath