ਗੁਰੂ ਗ੍ਰੰਥ ਸਾਹਿਬ 1165 · Raag Bhairao · Bhagat Naam Dev Ji
1ਪਰ ਨਾਰੀ ਸਿਉ ਘਾਲੈ ਧੰਧਾ ॥
2ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥
3ਅੰਤ ਕੀ ਬਾਰ ਮੂਆ ਲਪਟਾਨਾ ॥੧॥
4ਪਾਪੀ ਕਾ ਘਰੁ ਅਗਨੇ ਮਾਹਿ ॥
5ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥
6ਹਰਿ ਕੀ ਭਗਤਿ ਨ ਦੇਖੈ ਜਾਇ ॥
7ਮਾਰਗੁ ਛੋਡਿ ਅਮਾਰਗਿ ਪਾਇ ॥
8ਮੂਲਹੁ ਭੂਲਾ ਆਵੈ ਜਾਇ ॥
9ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥੨॥
10ਜਿਉ ਬੇਸ੍ਵਾ ਕੇ ਪਰੈ ਅਖਾਰਾ ॥
11ਕਾਪਰੁ ਪਹਿਰਿ ਕਰਹਿ ਸਂੀਗਾਰਾ ॥
12ਪੂਰੇ ਤਾਲ ਨਿਹਾਲੇ ਸਾਸ ॥
13ਵਾ ਕੇ ਗਲੇ ਜਮ ਕਾ ਹੈ ਫਾਸ ॥੩॥
14ਜਾ ਕੇ ਮਸਤਕਿ ਲਿਖਿਓ ਕਰਮਾ ॥
15ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥
16ਕਹਤ ਨਾਮਦੇਉ ਇਹੁ ਬੀਚਾਰੁ ॥
17ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥
18ਸੰਡਾ ਮਰਕਾ ਜਾਇ ਪੁਕਾਰੇ ॥
19ਪੜੈ ਨਹੀ ਹਮ ਹੀ ਪਚਿ ਹਾਰੇ ॥
20ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥
21ਰਾਮ ਨਾਮਾ ਜਪਿਬੋ ਕਰੈ ॥
22ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥
23ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥
24ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥
25ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥
26ਗਿਰਿ ਤਰ ਜਲੁ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥
27ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥
28ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥
29ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥
30ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥੫॥੩॥੯॥
31ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥
32ਦੇਖਉ ਰਾਮ ਤੁਮੑਾਰੇ ਕਾਮਾ ॥੧॥
33ਨਾਮਾ ਸੁਲਤਾਨੇ ਬਾਧਿਲਾ ॥
34ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥
35ਬਿਸਮਿਲਿ ਗਊ ਦੇਹੁ ਜੀਵਾਇ ॥
36ਨਾਤਰੁ ਗਰਦਨਿ ਮਾਰਉ ਠਾਂਇ ॥੨॥
37ਬਾਦਿਸਾਹ ਐਸੀ ਕਿਉ ਹੋਇ ॥
38ਬਿਸਮਿਲਿ ਕੀਆ ਨ ਜੀਵੈ ਕੋਇ ॥੩॥
39ਮੇਰਾ ਕੀਆ ਕਛੂ ਨ ਹੋਇ ॥
40ਕਰਿ ਹੈ ਰਾਮੁ ਹੋਇ ਹੈ ਸੋਇ ॥੪॥
41ਬਾਦਿਸਾਹੁ ਚੜਿੑਓ ਅਹੰਕਾਰਿ ॥
42ਗਜ ਹਸਤੀ ਦੀਨੋ ਚਮਕਾਰਿ ॥੫॥
43ਰੁਦਨੁ ਕਰੈ ਨਾਮੇ ਕੀ ਮਾਇ ॥
44ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥
45ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥
46ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥
47ਕਰੈ ਗਜਿੰਦੁ ਸੁੰਡ ਕੀ ਚੋਟ ॥
48ਨਾਮਾ ਉਬਰੈ ਹਰਿ ਕੀ ਓਟ ॥੮॥
49ਕਾਜੀ ਮੁਲਾਂ ਕਰਹਿ ਸਲਾਮੁ ॥
50ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥
51ਬਾਦਿਸਾਹ ਬੇਨਤੀ ਸੁਨੇਹੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath