ਗੁਰੂ ਗ੍ਰੰਥ ਸਾਹਿਬ 1166 · Raag Bhairao · Bhagat Naam Dev Ji
1ਨਾਮੇ ਸਰ ਭਰਿ ਸੋਨਾ ਲੇਹੁ ॥੧੦॥
2ਮਾਲੁ ਲੇਉ ਤਉ ਦੋਜਕਿ ਪਰਉ ॥
3ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥
4ਪਾਵਹੁ ਬੇੜੀ ਹਾਥਹੁ ਤਾਲ ॥
5ਨਾਮਾ ਗਾਵੈ ਗੁਨ ਗੋਪਾਲ ॥੧੨॥
6ਗੰਗ ਜਮੁਨ ਜਉ ਉਲਟੀ ਬਹੈ ॥
7ਤਉ ਨਾਮਾ ਹਰਿ ਕਰਤਾ ਰਹੈ ॥੧੩॥
8ਸਾਤ ਘੜੀ ਜਬ ਬੀਤੀ ਸੁਣੀ ॥
9ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥
10ਪਾਖੰਤਣ ਬਾਜ ਬਜਾਇਲਾ ॥
11ਗਰੁੜ ਚੜੑੇ ਗੋਬਿੰਦ ਆਇਲਾ ॥੧੫॥
12ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥
13ਗਰੁੜ ਚੜੑੇ ਆਏ ਗੋਪਾਲ ॥੧੬॥
14ਕਹਹਿ ਤ ਧਰਣਿ ਇਕੋਡੀ ਕਰਉ ॥
15ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥
16ਕਹਹਿ ਤ ਮੁਈ ਗਊ ਦੇਉ ਜੀਆਇ ॥
17ਸਭੁ ਕੋਈ ਦੇਖੈ ਪਤੀਆਇ ॥੧੮॥
18ਨਾਮਾ ਪ੍ਰਣਵੈ ਸੇਲ ਮਸੇਲ ॥
19ਗਊ ਦੁਹਾਈ ਬਛਰਾ ਮੇਲਿ ॥੧੯॥
20ਦੂਧਹਿ ਦੁਹਿ ਜਬ ਮਟੁਕੀ ਭਰੀ ॥
21ਲੇ ਬਾਦਿਸਾਹ ਕੇ ਆਗੇ ਧਰੀ ॥੨੦॥
22ਬਾਦਿਸਾਹੁ ਮਹਲ ਮਹਿ ਜਾਇ ॥
23ਅਉਘਟ ਕੀ ਘਟ ਲਾਗੀ ਆਇ ॥੨੧॥
24ਕਾਜੀ ਮੁਲਾਂ ਬਿਨਤੀ ਫੁਰਮਾਇ ॥
25ਬਖਸੀ ਹਿੰਦੂ ਮੈ ਤੇਰੀ ਗਾਇ ॥੨੨॥
26ਨਾਮਾ ਕਹੈ ਸੁਨਹੁ ਬਾਦਿਸਾਹ ॥
27ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥
28ਇਸ ਪਤੀਆ ਕਾ ਇਹੈ ਪਰਵਾਨੁ ॥
29ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥
30ਨਾਮਦੇਉ ਸਭ ਰਹਿਆ ਸਮਾਇ ॥
31ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥੨੫॥
32ਜਉ ਅਬ ਕੀ ਬਾਰ ਨ ਜੀਵੈ ਗਾਇ ॥
33ਤ ਨਾਮਦੇਵ ਕਾ ਪਤੀਆ ਜਾਇ ॥੨੬॥
34ਨਾਮੇ ਕੀ ਕੀਰਤਿ ਰਹੀ ਸੰਸਾਰਿ ॥
35ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥
36ਸਗਲ ਕਲੇਸ ਨਿੰਦਕ ਭਇਆ ਖੇਦੁ ॥
37ਨਾਮੇ ਨਾਰਾਇਨ ਨਾਹੀ ਭੇਦੁ ॥੨੮॥੧॥੧੦॥
38ਘਰੁ ੨ ॥
39ਜਉ ਗੁਰਦੇਉ ਤ ਮਿਲੈ ਮੁਰਾਰਿ ॥
40ਜਉ ਗੁਰਦੇਉ ਤ ਉਤਰੈ ਪਾਰਿ ॥
41ਜਉ ਗੁਰਦੇਉ ਤ ਬੈਕੁੰਠ ਤਰੈ ॥
42ਜਉ ਗੁਰਦੇਉ ਤ ਜੀਵਤ ਮਰੈ ॥੧॥
43ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥
44ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥
45ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥
46ਜਉ ਗੁਰਦੇਉ ਨ ਦਹ ਦਿਸ ਧਾਵੈ ॥
47ਜਉ ਗੁਰਦੇਉ ਪੰਚ ਤੇ ਦੂਰਿ ॥
48ਜਉ ਗੁਰਦੇਉ ਨ ਮਰਿਬੋ ਝੂਰਿ ॥੨॥
49ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥
50ਜਉ ਗੁਰਦੇਉ ਤ ਅਕਥ ਕਹਾਨੀ ॥
51ਜਉ ਗੁਰਦੇਉ ਤ ਅੰਮ੍ਰਿਤ ਦੇਹ ॥
52ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥
53ਜਉ ਗੁਰਦੇਉ ਭਵਨ ਤ੍ਰੈ ਸੂਝੈ ॥
54ਜਉ ਗੁਰਦੇਉ ਊਚ ਪਦ ਬੂਝੈ ॥
55ਜਉ ਗੁਰਦੇਉ ਤ ਸੀਸੁ ਅਕਾਸਿ ॥
56ਜਉ ਗੁਰਦੇਉ ਸਦਾ ਸਾਬਾਸਿ ॥੪॥
57ਜਉ ਗੁਰਦੇਉ ਸਦਾ ਬੈਰਾਗੀ ॥
58ਜਉ ਗੁਰਦੇਉ ਪਰ ਨਿੰਦਾ ਤਿਆਗੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath