ਗੁਰੂ ਗ੍ਰੰਥ ਸਾਹਿਬ 1168 · Raag Basant
1ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ
2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥
4ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥
5ਭੋਲਿਆ ਹਉਮੈ ਸੁਰਤਿ ਵਿਸਾਰਿ ॥
6ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥
7ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥
8ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥
9ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥
10ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥
11ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥
12ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥
13ਮਹਲਾ ੧ ਬਸੰਤੁ ॥
14ਰੁਤਿ ਆਈਲੇ ਸਰਸ ਬਸੰਤ ਮਾਹਿ ॥
15ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥
16ਕਿਸੁ ਪੂਜ ਚੜਾਵਉ ਲਗਉ ਪਾਇ ॥੧॥
17ਤੇਰਾ ਦਾਸਨਿ ਦਾਸਾ ਕਹਉ ਰਾਇ ॥
18ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥
19ਤੇਰੀ ਮੂਰਤਿ ਏਕਾ ਬਹੁਤੁ ਰੂਪ ॥
20ਕਿਸੁ ਪੂਜ ਚੜਾਵਉ ਦੇਉ ਧੂਪ ॥
21ਤੇਰਾ ਅੰਤੁ ਨ ਪਾਇਆ ਕਹਾ ਪਾਇ ॥
22ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥
23ਤੇਰੇ ਸਠਿ ਸੰਬਤ ਸਭਿ ਤੀਰਥਾ ॥
24ਤੇਰਾ ਸਚੁ ਨਾਮੁ ਪਰਮੇਸਰਾ ॥
25ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥
26ਅਣਜਾਣਤ ਨਾਮੁ ਵਖਾਣੀਐ ॥੩॥
27ਨਾਨਕੁ ਵੇਚਾਰਾ ਕਿਆ ਕਹੈ ॥
28ਸਭੁ ਲੋਕੁ ਸਲਾਹੇ ਏਕਸੈ ॥
29ਸਿਰੁ ਨਾਨਕ ਲੋਕਾ ਪਾਵ ਹੈ ॥
30ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥
31ਬਸੰਤੁ ਮਹਲਾ ੧ ॥
32ਸੁਇਨੇ ਕਾ ਚਉਕਾ ਕੰਚਨ ਕੁਆਰ ॥
33ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥
34ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥
35ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥
36ਰੇ ਮਨ ਲੇਖੈ ਕਬਹੂ ਨ ਪਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath