ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1169 · Raag Basant · Guru Nanak Dev Ji

1ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥

2ਦਸ ਅਠ ਲੀਖੇ ਹੋਵਹਿ ਪਾਸਿ ॥

3ਚਾਰੇ ਬੇਦ ਮੁਖਾਗਰ ਪਾਠਿ ॥

4ਪੁਰਬੀ ਨਾਵੈ ਵਰਨਾਂ ਕੀ ਦਾਤਿ ॥

5ਵਰਤ ਨੇਮ ਕਰੇ ਦਿਨ ਰਾਤਿ ॥੨॥

6ਕਾਜੀ ਮੁਲਾਂ ਹੋਵਹਿ ਸੇਖ ॥

7ਜੋਗੀ ਜੰਗਮ ਭਗਵੇ ਭੇਖ ॥

8ਕੋ ਗਿਰਹੀ ਕਰਮਾ ਕੀ ਸੰਧਿ ॥

9ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥

10ਜੇਤੇ ਜੀਅ ਲਿਖੀ ਸਿਰਿ ਕਾਰ ॥

11ਕਰਣੀ ਉਪਰਿ ਹੋਵਗਿ ਸਾਰ ॥

12ਹੁਕਮੁ ਕਰਹਿ ਮੂਰਖ ਗਾਵਾਰ ॥

13ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥

14ਬਸੰਤੁ ਮਹਲਾ ੩ ਤੀਜਾ ॥

15ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥

16ਜਟਾਧਾਰਿ ਕਿਆ ਕਮਾਵੈ ਜੋਗੁ ॥

17ਮਨੁ ਨਿਰਮਲੁ ਨਹੀ ਦਸਵੈ ਦੁਆਰ ॥

18ਭ੍ਰਮਿ ਭ੍ਰਮਿ ਆਵੈ ਮੂੜੑਾ ਵਾਰੋ ਵਾਰ ॥੧॥

19ਏਕੁ ਧਿਆਵਹੁ ਮੂੜੑ ਮਨਾ ॥

20ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥

21ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥

22ਨਾਦੀ ਬੇਦੀ ਪੜੑਹਿ ਪੁਰਾਣ ॥

23ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥

24ਤਿਨ ਕੈ ਰਮਈਆ ਨੇੜਿ ਨਾਹਿ ॥੨॥

25ਜੇ ਕੋ ਐਸਾ ਸੰਜਮੀ ਹੋਇ ॥

26ਕ੍ਰਿਆ ਵਿਸੇਖ ਪੂਜਾ ਕਰੇਇ ॥

27ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥

28ਓਇ ਨਿਰੰਜਨੁ ਕੈਸੇ ਪਾਹਿ ॥੩॥

29ਕੀਤਾ ਹੋਆ ਕਰੇ ਕਿਆ ਹੋਇ ॥

30ਜਿਸ ਨੋ ਆਪਿ ਚਲਾਏ ਸੋਇ ॥

31ਨਦਰਿ ਕਰੇ ਤਾਂ ਭਰਮੁ ਚੁਕਾਏ ॥

32ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥

33ਜਿਸੁ ਜੀਉ ਅੰਤਰੁ ਮੈਲਾ ਹੋਇ ॥

34ਤੀਰਥ ਭਵੈ ਦਿਸੰਤਰ ਲੋਇ ॥

35ਨਾਨਕ ਮਿਲੀਐ ਸਤਿਗੁਰ ਸੰਗ ॥

36ਤਉ ਭਵਜਲ ਕੇ ਤੂਟਸਿ ਬੰਧ ॥੫॥੪॥

37ਬਸੰਤੁ ਮਹਲਾ ੧ ॥

38ਸਗਲ ਭਵਨ ਤੇਰੀ ਮਾਇਆ ਮੋਹ ॥

39ਮੈ ਅਵਰੁ ਨ ਦੀਸੈ ਸਰਬ ਤੋਹ ॥

40ਤੂ ਸੁਰਿ ਨਾਥਾ ਦੇਵਾ ਦੇਵ ॥

41ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥

42ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥

43ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥

44ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥

45ਬਿਨੁ ਗੁਰ ਮੈਲ ਮਲੀਨ ਅੰਗੁ ॥

46ਬਿਨੁ ਹਰਿ ਨਾਮ ਨ ਸੁਧੁ ਹੋਇ ॥

47ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥

48ਜਾ ਕਉ ਤੂ ਰਾਖਹਿ ਰਖਨਹਾਰ ॥

49ਸਤਿਗੁਰੂ ਮਿਲਾਵਹਿ ਕਰਹਿ ਸਾਰ ॥

50ਬਿਖੁ ਹਉਮੈ ਮਮਤਾ ਪਰਹਰਾਇ ॥

51ਸਭਿ ਦੂਖ ਬਿਨਾਸੇ ਰਾਮ ਰਾਇ ॥੩॥

52ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥

53ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥

54ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥

55ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥

56ਬਸੰਤੁ ਮਹਲਾ ੧ ॥

57ਮੇਰੀ ਸਖੀ ਸਹੇਲੀ ਸੁਨਹੁ ਭਾਇ ॥

58ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥

59ਓਹੁ ਅਲਖੁ ਨ ਲਖੀਐ ਕਹਹੁ ਕਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath