ਗੁਰੂ ਗ੍ਰੰਥ ਸਾਹਿਬ 116 · Raag Maajh · Guru Amar Daas Ji
1ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥
2ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥
3ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥
4ਸਚਾ ਸਾਹਿਬੁ ਮੈ ਅਤਿ ਪਿਆਰਾ ॥
5ਪੂਰੇ ਗੁਰ ਕੈ ਸਬਦਿ ਅਧਾਰਾ ॥
6ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥
7ਮਾਝ ਮਹਲਾ ੩ ॥
8ਤੇਰੀਆ ਖਾਣੀ ਤੇਰੀਆ ਬਾਣੀ ॥
9ਬਿਨੁ ਨਾਵੈ ਸਭ ਭਰਮਿ ਭੁਲਾਣੀ ॥
10ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥੧॥
11ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥
12ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥
13ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥
14ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥
15ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥
16ਇਹੁ ਮਨੁ ਮੈਲਾ ਇਕੁ ਨ ਧਿਆਏ ॥
17ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥
18ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥
19ਸਤਿਗੁਰੁ ਸੇਵੇ ਤਾ ਮਲੁ ਜਾਏ ॥
20ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥
21ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥
22ਬਾਝੁ ਗੁਰੂ ਹੈ ਅੰਧ ਗੁਬਾਰਾ ॥
23ਅਗਿਆਨੀ ਅੰਧਾ ਅੰਧੁ ਅੰਧਾਰਾ ॥
24ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥
25ਮੁਕਤੇ ਸੇਵੇ ਮੁਕਤਾ ਹੋਵੈ ॥
26ਹਉਮੈ ਮਮਤਾ ਸਬਦੇ ਖੋਵੈ ॥
27ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥
28ਆਪੇ ਬਖਸੇ ਮੇਲਿ ਮਿਲਾਏ ॥
29ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥
30ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥
31ਸਦਾ ਹਜੂਰਿ ਦੂਰਿ ਨ ਜਾਣਹੁ ॥
32ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥
33ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥
34ਮਾਝ ਮਹਲਾ ੩ ॥
35ਐਥੈ ਸਾਚੇ ਸੁ ਆਗੈ ਸਾਚੇ ॥
36ਮਨੁ ਸਚਾ ਸਚੈ ਸਬਦਿ ਰਾਚੇ ॥
37ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੧॥
38ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥
39ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥੧॥ ਰਹਾਉ ॥
40ਪੰਡਿਤ ਪੜਹਿ ਸਾਦੁ ਨ ਪਾਵਹਿ ॥
41ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥
42ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥੨॥
43ਸਤਿਗੁਰੁ ਮਿਲੈ ਤਾ ਤਤੁ ਪਾਏ ॥
44ਹਰਿ ਕਾ ਨਾਮੁ ਮੰਨਿ ਵਸਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath