ਗੁਰੂ ਗ੍ਰੰਥ ਸਾਹਿਬ 1170 · Raag Basant · Guru Nanak Dev Ji
1ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥
2ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥
3ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥
4ਮਨਮੁਖੀ ਦੁਹਾਗਣਿ ਨਾਹਿ ਭੇਉ ॥
5ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥
6ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥
7ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥
8ਬਿਨੁ ਗੁਰ ਭਗਤਿ ਨ ਭਾਉ ਹੋਇ ॥
9ਬਿਨੁ ਗੁਰ ਸੰਤ ਨ ਸੰਗੁ ਦੇਇ ॥
10ਬਿਨੁ ਗੁਰ ਅੰਧੁਲੇ ਧੰਧੁ ਰੋਇ ॥
11ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥
12ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥
13ਅਹਿਨਿਸਿ ਰਾਵੇ ਭਗਤਿ ਜੋਗੁ ॥
14ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥
15ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥
16ਬਸੰਤੁ ਮਹਲਾ ੧ ॥
17ਆਪੇ ਕੁਦਰਤਿ ਕਰੇ ਸਾਜਿ ॥
18ਸਚੁ ਆਪਿ ਨਿਬੇੜੇ ਰਾਜੁ ਰਾਜਿ ॥
19ਗੁਰਮਤਿ ਊਤਮ ਸੰਗਿ ਸਾਥਿ ॥
20ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥
21ਮਤ ਬਿਸਰਸਿ ਰੇ ਮਨ ਰਾਮ ਬੋਲਿ ॥
22ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥
23ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥
24ਗੁਰ ਸੇਵ ਤਰੇ ਤਜਿ ਮੇਰ ਤੋਰ ॥
25ਨਰ ਨਿੰਦਕ ਲੋਭੀ ਮਨਿ ਕਠੋਰ ॥
26ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥
27ਗੁਰੁ ਤੁਠਾ ਬਖਸੇ ਭਗਤਿ ਭਾਉ ॥
28ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥
29ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥
30ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥
31ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥
32ਗੁਰਸਿਖ ਪਿਆਰੇ ਦਿਨਸੁ ਰਾਤਿ ॥
33ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥
34ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥
35ਬਸੰਤੁ ਮਹਲਾ ੩ ਇਕ ਤੁਕਾ ॥
36ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥
37ਜੀਵਤੁ ਮਰੈ ਸਭਿ ਕੁਲ ਉਧਰੈ ॥੧॥
38ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥
39ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥
40ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥
41ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥
42ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥
43ਤਉ ਸਰਣਾਗਤਿ ਰਹਉ ਪਇਆ ॥੩॥
44ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥
45ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥
46ਮਹਲਾ ੧ ਬਸੰਤੁ ਹਿੰਡੋਲ ਘਰੁ ੨
47ੴ ਸਤਿਗੁਰ ਪ੍ਰਸਾਦਿ ॥
48ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥
49ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath