ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1171 · Raag Basant · Guru Nanak Dev Ji

1ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥

2ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥

3ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥

4ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥

5ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥

6ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥

7ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥

8ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥

9ਬਸੰਤੁ ਮਹਲਾ ੧ ਹਿੰਡੋਲ ॥

10ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥

11ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥

12ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥

13ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥

14ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮੑ ਜਾਣਹੁ ਨਾਰੀ ॥

15ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥

16ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥

17ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥

18ਬਸੰਤੁ ਹਿੰਡੋਲ ਮਹਲਾ ੧ ॥

19ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥

20ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥

21ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥

22ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥

23ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥

24ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥

25ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥

26ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥

27ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ ॥

28ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥

29ਬਸੰਤੁ ਹਿੰਡੋਲ ਮਹਲਾ ੧ ॥

30ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥

31ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥

32ਮਤ ਭੂਲਹਿ ਰੇ ਮਨ ਚੇਤਿ ਹਰੀ ॥

33ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥

34ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥

35ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥

36ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥

37ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath