ਗੁਰੂ ਗ੍ਰੰਥ ਸਾਹਿਬ 1172 · Raag Basant · Guru Nanak Dev Ji
1ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥
2ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥
3ਬਸੰਤੁ ਮਹਲਾ ੩ ਘਰੁ ੧ ਦੁਤੁਕੇ
4ੴ ਸਤਿਗੁਰ ਪ੍ਰਸਾਦਿ ॥
5ਮਾਹਾ ਰੁਤੀ ਮਹਿ ਸਦ ਬਸੰਤੁ ॥
6ਜਿਤੁ ਹਰਿਆ ਸਭੁ ਜੀਅ ਜੰਤੁ ॥
7ਕਿਆ ਹਉ ਆਖਾ ਕਿਰਮ ਜੰਤੁ ॥
8ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥
9ਤੈ ਸਾਹਿਬ ਕੀ ਕਰਹਿ ਸੇਵ ॥
10ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥
11ਕਰਮੁ ਹੋਵੈ ਤਾਂ ਸੇਵਾ ਕਰੈ ॥
12ਗੁਰ ਪਰਸਾਦੀ ਜੀਵਤ ਮਰੈ ॥
13ਅਨਦਿਨੁ ਸਾਚੁ ਨਾਮੁ ਉਚਰੈ ॥
14ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥
15ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥
16ਸੰਸਾਰ ਬਿਰਖ ਕਉ ਦੁਇ ਫਲ ਲਾਏ ॥
17ਆਪੇ ਕਰਤਾ ਕਰੇ ਕਰਾਏ ॥
18ਜੋ ਤਿਸੁ ਭਾਵੈ ਤਿਸੈ ਖਵਾਏ ॥੩॥
19ਨਾਨਕ ਜਿਸ ਨੋ ਨਦਰਿ ਕਰੇਇ ॥
20ਅੰਮ੍ਰਿਤ ਨਾਮੁ ਆਪੇ ਦੇਇ ॥
21ਬਿਖਿਆ ਕੀ ਬਾਸਨਾ ਮਨਹਿ ਕਰੇਇ ॥
22ਅਪਣਾ ਭਾਣਾ ਆਪਿ ਕਰੇਇ ॥੪॥੧॥
23ਬਸੰਤੁ ਮਹਲਾ ੩ ॥
24ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥
25ਦਇਆ ਕਰਹੁ ਪ੍ਰਭ ਦੀਨ ਦਇਆਲਾ ॥
26ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥
27ਜਿਉ ਭਾਵੈ ਤਿਉ ਰਾਖੈ ਸੋਇ ॥੧॥
28ਗੁਰ ਗੋਪਾਲ ਮੇਰੈ ਮਨਿ ਭਾਏ ॥
29ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥
30ਇਹੁ ਮਨੁ ਲੋਭੀ ਲੋਭਿ ਲੁਭਾਨਾ ॥
31ਰਾਮ ਬਿਸਾਰਿ ਬਹੁਰਿ ਪਛੁਤਾਨਾ ॥
32ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥
33ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥
34ਪਉਣ ਪਾਣੀ ਕੀ ਇਹ ਦੇਹ ਸਰੀਰਾ ॥
35ਹਉਮੈ ਰੋਗੁ ਕਠਿਨ ਤਨਿ ਪੀਰਾ ॥
36ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥
37ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥
38ਚਾਰਿ ਨਦੀਆ ਅਗਨੀ ਤਨਿ ਚਾਰੇ ॥
39ਤ੍ਰਿਸਨਾ ਜਲਤ ਜਲੇ ਅਹੰਕਾਰੇ ॥
40ਗੁਰਿ ਰਾਖੇ ਵਡਭਾਗੀ ਤਾਰੇ ॥
41ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥
42ਬਸੰਤੁ ਮਹਲਾ ੩ ॥
43ਹਰਿ ਸੇਵੇ ਸੋ ਹਰਿ ਕਾ ਲੋਗੁ ॥
44ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥
45ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥
46ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥
47ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥
48ਸਾਚੁ ਸਮੑਾਲਹਿ ਸਾਚਿ ਸਮਾਹਿ ॥੧॥ ਰਹਾਉ ॥
49ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥
50ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥
51ਹਰਿ ਆਪੇ ਜਨ ਲੀਏ ਲਾਇ ॥
52ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath