ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1173 · Raag Basant · Guru Amar Daas Ji

1ਨਦਰਿ ਕਰੇ ਚੂਕੈ ਅਭਿਮਾਨੁ ॥

2ਸਾਚੀ ਦਰਗਹ ਪਾਵੈ ਮਾਨੁ ॥

3ਹਰਿ ਜੀਉ ਵੇਖੈ ਸਦ ਹਜੂਰਿ ॥

4ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥

5ਜੀਅ ਜੰਤ ਕੀ ਕਰੇ ਪ੍ਰਤਿਪਾਲ ॥

6ਗੁਰ ਪਰਸਾਦੀ ਸਦ ਸਮੑਾਲ ॥

7ਦਰਿ ਸਾਚੈ ਪਤਿ ਸਿਉ ਘਰਿ ਜਾਇ ॥

8ਨਾਨਕ ਨਾਮਿ ਵਡਾਈ ਪਾਇ ॥੪॥੩॥

9ਬਸੰਤੁ ਮਹਲਾ ੩ ॥

10ਅੰਤਰਿ ਪੂਜਾ ਮਨ ਤੇ ਹੋਇ ॥

11ਏਕੋ ਵੇਖੈ ਅਉਰੁ ਨ ਕੋਇ ॥

12ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥

13ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥

14ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥

15ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥

16ਗੁਰ ਪੂਛਹੁ ਤੁਮੑ ਕਰਹੁ ਬੀਚਾਰੁ ॥

17ਤਾਂ ਪ੍ਰਭ ਸਾਚੇ ਲਗੈ ਪਿਆਰੁ ॥

18ਆਪੁ ਛੋਡਿ ਹੋਹਿ ਦਾਸਤ ਭਾਇ ॥

19ਤਉ ਜਗਜੀਵਨੁ ਵਸੈ ਮਨਿ ਆਇ ॥੨॥

20ਭਗਤਿ ਕਰੇ ਸਦ ਵੇਖੈ ਹਜੂਰਿ ॥

21ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥

22ਇਸੁ ਭਗਤੀ ਕਾ ਕੋਈ ਜਾਣੈ ਭੇਉ ॥

23ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥

24ਆਪੇ ਸਤਿਗੁਰੁ ਮੇਲਿ ਮਿਲਾਏ ॥

25ਜਗਜੀਵਨ ਸਿਉ ਆਪਿ ਚਿਤੁ ਲਾਏ ॥

26ਮਨੁ ਤਨੁ ਹਰਿਆ ਸਹਜਿ ਸੁਭਾਏ ॥

27ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥

28ਬਸੰਤੁ ਮਹਲਾ ੩ ॥

29ਭਗਤਿ ਵਛਲੁ ਹਰਿ ਵਸੈ ਮਨਿ ਆਇ ॥

30ਗੁਰ ਕਿਰਪਾ ਤੇ ਸਹਜ ਸੁਭਾਇ ॥

31ਭਗਤਿ ਕਰੇ ਵਿਚਹੁ ਆਪੁ ਖੋਇ ॥

32ਤਦ ਹੀ ਸਾਚਿ ਮਿਲਾਵਾ ਹੋਇ ॥੧॥

33ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥

34ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥੧॥ ਰਹਾਉ ॥

35ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥

36ਗੁਰ ਸਬਦੀ ਵਿਚਹੁ ਹਉਮੈ ਖੋਇ ॥

37ਹਰਿ ਜੀਉ ਆਪਿ ਵਸੈ ਮਨਿ ਆਇ ॥

38ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥

39ਸਾਚਿ ਰਤੇ ਤਿਨ ਸਦ ਬਸੰਤ ॥

40ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥

41ਬਿਨੁ ਨਾਵੈ ਸੂਕਾ ਸੰਸਾਰੁ ॥

42ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥

43ਸੋਈ ਕਰੇ ਜਿ ਹਰਿ ਜੀਉ ਭਾਵੈ ॥

44ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥

45ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥

46ਨਾਨਕ ਨਾਮੁ ਵਸੈ ਮਨਿ ਆਇ ॥੪॥੫॥

47ਬਸੰਤੁ ਮਹਲਾ ੩ ॥

48ਮਾਇਆ ਮੋਹੁ ਸਬਦਿ ਜਲਾਏ ॥

49ਮਨੁ ਤਨੁ ਹਰਿਆ ਸਤਿਗੁਰ ਭਾਏ ॥

50ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥

51ਸਾਚੀ ਬਾਣੀ ਨਾਮ ਪਿਆਰਿ ॥੧॥

52ਏ ਮਨ ਹਰਿਆ ਸਹਜ ਸੁਭਾਇ ॥

53ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥

54ਆਪੇ ਨੇੜੈ ਆਪੇ ਦੂਰਿ ॥

55ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥

56ਛਾਵ ਘਣੀ ਫੂਲੀ ਬਨਰਾਇ ॥

57ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥

58ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥

59ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath