ਗੁਰੂ ਗ੍ਰੰਥ ਸਾਹਿਬ 1174 · Raag Basant · Guru Amar Daas Ji
1ਪਰਪੰਚ ਵੇਖਿ ਰਹਿਆ ਵਿਸਮਾਦੁ ॥
2ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥
3ਆਪੇ ਕਰਤਾ ਸਭਿ ਰਸ ਭੋਗ ॥
4ਜੋ ਕਿਛੁ ਕਰੇ ਸੋਈ ਪਰੁ ਹੋਗ ॥
5ਵਡਾ ਦਾਤਾ ਤਿਲੁ ਨ ਤਮਾਇ ॥
6ਨਾਨਕ ਮਿਲੀਐ ਸਬਦੁ ਕਮਾਇ ॥੪॥੬॥
7ਬਸੰਤੁ ਮਹਲਾ ੩ ॥
8ਪੂਰੈ ਭਾਗਿ ਸਚੁ ਕਾਰ ਕਮਾਵੈ ॥
9ਏਕੋ ਚੇਤੈ ਫਿਰਿ ਜੋਨਿ ਨ ਆਵੈ ॥
10ਸਫਲ ਜਨਮੁ ਇਸੁ ਜਗ ਮਹਿ ਆਇਆ ॥
11ਸਾਚਿ ਨਾਮਿ ਸਹਜਿ ਸਮਾਇਆ ॥੧॥
12ਗੁਰਮੁਖਿ ਕਾਰ ਕਰਹੁ ਲਿਵ ਲਾਇ ॥
13ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥
14ਤਿਸੁ ਜਨ ਕੀ ਹੈ ਸਾਚੀ ਬਾਣੀ ॥
15ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥
16ਚਹੁ ਜੁਗ ਪਸਰੀ ਸਾਚੀ ਸੋਇ ॥
17ਨਾਮਿ ਰਤਾ ਜਨੁ ਪਰਗਟੁ ਹੋਇ ॥੨॥
18ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥
19ਸੇ ਜਨ ਸਾਚੇ ਸਾਚੈ ਭਾਇ ॥
20ਸਾਚੁ ਧਿਆਇਨਿ ਦੇਖਿ ਹਜੂਰਿ ॥
21ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥
22ਏਕੋ ਕਰਤਾ ਅਵਰੁ ਨ ਕੋਇ ॥
23ਗੁਰ ਸਬਦੀ ਮੇਲਾਵਾ ਹੋਇ ॥
24ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥
25ਨਾਨਕ ਸਹਜੇ ਨਾਮਿ ਸਮਾਇਆ ॥੪॥੭॥
26ਬਸੰਤੁ ਮਹਲਾ ੩ ॥
27ਭਗਤਿ ਕਰਹਿ ਜਨ ਦੇਖਿ ਹਜੂਰਿ ॥
28ਸੰਤ ਜਨਾ ਕੀ ਪਗ ਪੰਕਜ ਧੂਰਿ ॥
29ਹਰਿ ਸੇਤੀ ਸਦ ਰਹਹਿ ਲਿਵ ਲਾਇ ॥
30ਪੂਰੈ ਸਤਿਗੁਰਿ ਦੀਆ ਬੁਝਾਇ ॥੧॥
31ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥
32ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥
33ਏਕੋ ਸੇਵਹੁ ਅਵਰੁ ਨ ਕੋਇ ॥
34ਜਿਤੁ ਸੇਵਿਐ ਸਦਾ ਸੁਖੁ ਹੋਇ ॥
35ਨਾ ਓਹੁ ਮਰੈ ਨ ਆਵੈ ਜਾਇ ॥
36ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥
37ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥
38ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥
39ਗੁਰਮੁਖਿ ਨਾਮੁ ਪਰਾਪਤਿ ਹੋਇ ॥
40ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥
41ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥
42ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥
43ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥
44ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥
45ਬਸੰਤੁ ਮਹਲਾ ੩ ॥
46ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥
47ਸਾਚੀ ਬਾਣੀ ਨਾਮ ਪਿਆਰੁ ॥
48ਮਨਮੁਖ ਭੂਲੇ ਕਾਹੇ ਆਏ ॥
49ਨਾਮਹੁ ਭੂਲੇ ਜਨਮੁ ਗਵਾਏ ॥੧॥
50ਜੀਵਤ ਮਰੈ ਮਰਿ ਮਰਣੁ ਸਵਾਰੈ ॥
51ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥
52ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥
53ਮਨੁ ਨਿਰਮਲੁ ਸਦ ਗੁਣੀ ਗਹੀਰਾ ॥
54ਜੰਮੈ ਮਰੈ ਨ ਆਵੈ ਜਾਇ ॥
55ਗੁਰ ਪਰਸਾਦੀ ਸਾਚਿ ਸਮਾਇ ॥੨॥
56ਸਾਚਾ ਸੇਵਹੁ ਸਾਚੁ ਪਛਾਣੈ ॥
57ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath