ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1175 · Raag Basant · Guru Amar Daas Ji

1ਦਰਿ ਸਾਚੈ ਸਚੁ ਸੋਭਾ ਹੋਇ ॥

2ਨਿਜ ਘਰਿ ਵਾਸਾ ਪਾਵੈ ਸੋਇ ॥੩॥

3ਆਪਿ ਅਭੁਲੁ ਸਚਾ ਸਚੁ ਸੋਇ ॥

4ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥

5ਸਾਚਾ ਸੇਵਹੁ ਸਾਚੀ ਬਾਣੀ ॥

6ਨਾਨਕ ਨਾਮੇ ਸਾਚਿ ਸਮਾਣੀ ॥੪॥੯॥

7ਬਸੰਤੁ ਮਹਲਾ ੩ ॥

8ਬਿਨੁ ਕਰਮਾ ਸਭ ਭਰਮਿ ਭੁਲਾਈ ॥

9ਮਾਇਆ ਮੋਹਿ ਬਹੁਤੁ ਦੁਖੁ ਪਾਈ ॥

10ਮਨਮੁਖ ਅੰਧੇ ਠਉਰ ਨ ਪਾਈ ॥

11ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥

12ਹੁਕਮੁ ਮੰਨੇ ਸੋ ਜਨੁ ਪਰਵਾਣੁ ॥

13ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥

14ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥

15ਹਰਿ ਕਾ ਨਾਮੁ ਸਦਾ ਮਨਿ ਭਾਇਆ ॥

16ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥

17ਜੋਤੀ ਜੋਤਿ ਮਿਲਾਏ ਸੋਇ ॥੨॥

18ਏਕੁ ਨਾਮੁ ਤਾਰੇ ਸੰਸਾਰੁ ॥

19ਗੁਰ ਪਰਸਾਦੀ ਨਾਮ ਪਿਆਰੁ ॥

20ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥

21ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥

22ਸੋ ਬੂਝੈ ਜਿਸੁ ਆਪਿ ਬੁਝਾਏ ॥

23ਸਤਿਗੁਰ ਸੇਵਾ ਨਾਮੁ ਦ੍ਰਿੜੑਾਏ ॥

24ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥

25ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥

26ਬਸੰਤੁ ਮਹਲਾ ੩ ॥

27ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥

28ਆਪੇ ਆਪਿ ਵਸੈ ਮਨਿ ਆਏ ॥

29ਨਿਹਚਲ ਮਤਿ ਸਦਾ ਮਨ ਧੀਰ ॥

30ਹਰਿ ਗੁਣ ਗਾਵੈ ਗੁਣੀ ਗਹੀਰ ॥੧॥

31ਨਾਮਹੁ ਭੂਲੇ ਮਰਹਿ ਬਿਖੁ ਖਾਇ ॥

32ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥

33ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥

34ਬਹੁ ਅਭਿਮਾਨਿ ਅਪਣੀ ਪਤਿ ਖੋਇ ॥

35ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥

36ਬਾਹਰਿ ਜਾਦਾ ਘਰ ਮਹਿ ਆਣਿਆ ॥੨॥

37ਘਰ ਮਹਿ ਵਸਤੁ ਅਗਮ ਅਪਾਰਾ ॥

38ਗੁਰਮਤਿ ਖੋਜਹਿ ਸਬਦਿ ਬੀਚਾਰਾ ॥

39ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥

40ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥

41ਆਪਿ ਕਰੇ ਕਿਛੁ ਕਰਣੁ ਨ ਜਾਇ ॥

42ਆਪੇ ਭਾਵੈ ਲਏ ਮਿਲਾਇ ॥

43ਤਿਸ ਤੇ ਨੇੜੈ ਨਾਹੀ ਕੋ ਦੂਰਿ ॥

44ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥

45ਬਸੰਤੁ ਮਹਲਾ ੩ ॥

46ਗੁਰ ਸਬਦੀ ਹਰਿ ਚੇਤਿ ਸੁਭਾਇ ॥

47ਰਾਮ ਨਾਮ ਰਸਿ ਰਹੈ ਅਘਾਇ ॥

48ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥

49ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥

50ਹਰਿ ਕੀ ਦਾਤਿ ਹਰਿ ਜੀਉ ਜਾਣੈ ॥

51ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥

52ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥

53ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥

54ਗੁਰਮਤਿ ਨਾਮੁ ਪਰਾਪਤਿ ਹੋਇ ॥

55ਵਡਭਾਗੀ ਹਰਿ ਪਾਵੈ ਸੋਇ ॥੨॥

56ਕਲਿ ਮਹਿ ਰਾਮ ਨਾਮਿ ਵਡਿਆਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath