ਗੁਰੂ ਗ੍ਰੰਥ ਸਾਹਿਬ 1178 · Raag Basant · Guru Raam Daas Ji
1ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥
2ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥
3ਜਨਮ ਮਰਣ ਦੋਊ ਦੁਖ ਭਾਗੇ ॥੩॥
4ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥
5ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥
6ਬਸੰਤੁ ਹਿੰਡੋਲ ਮਹਲਾ ੪ ਘਰੁ ੨
7ੴ ਸਤਿਗੁਰ ਪ੍ਰਸਾਦਿ ॥
8ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥
9ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥
10ਮਾਧੋ ਸਾਧੂ ਜਨ ਦੇਹੁ ਮਿਲਾਇ ॥
11ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥
12ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥
13ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥
14ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥
15ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥
16ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥
17ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥
18ਬਸੰਤੁ ਮਹਲਾ ੪ ਹਿੰਡੋਲ ॥
19ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥
20ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥
21ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥
22ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥
23ਤੁਮੑਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥
24ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥
25ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥
26ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨੑ ਹਰਿ ਧਾਰਿਓ ਹਰਿ ਉਰਛੇ ॥੩॥
27ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥
28ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥
29ਬਸੰਤੁ ਹਿੰਡੋਲ ਮਹਲਾ ੪ ॥
30ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥
31ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥
32ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥
33ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath