ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1179 · Raag Basant · Guru Raam Daas Ji

1ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥

2ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥

3ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥

4ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥

5ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥

6ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥

7ਬਸੰਤੁ ਹਿੰਡੋਲ ਮਹਲਾ ੪ ॥

8ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥

9ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥

10ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥

11ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥

12ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥

13ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥

14ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥

15ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥

16ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥

17ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥

18ਬਸੰਤੁ ਹਿੰਡੋਲ ਮਹਲਾ ੪ ॥

19ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥

20ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥

21ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥

22ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥

23ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥

24ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥

25ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥

26ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥

27ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥

28ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath