ਗੁਰੂ ਗ੍ਰੰਥ ਸਾਹਿਬ 117 · Raag Maajh · Guru Amar Daas Ji
1ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥੩॥
2ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥
3ਗੁਰ ਕਾ ਸਬਦੁ ਰਖੈ ਉਰ ਧਾਰੇ ॥
4ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥੪॥
5ਅੰਤਰਿ ਰਤਨੁ ਮਿਲੈ ਮਿਲਾਇਆ ॥
6ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥
7ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥੫॥
8ਆਪੇ ਰੰਗੇ ਰੰਗੁ ਚੜਾਏ ॥
9ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥
10ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥੬॥
11ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥
12ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥
13ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥੭॥
14ਗੁਰਮੁਖਿ ਥਾਪੇ ਥਾਪਿ ਉਥਾਪੇ ॥
15ਗੁਰਮੁਖਿ ਜਾਤਿ ਪਤਿ ਸਭੁ ਆਪੇ ॥
16ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥
17ਮਾਝ ਮਹਲਾ ੩ ॥
18ਉਤਪਤਿ ਪਰਲਉ ਸਬਦੇ ਹੋਵੈ ॥
19ਸਬਦੇ ਹੀ ਫਿਰਿ ਓਪਤਿ ਹੋਵੈ ॥
20ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥੧॥
21ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥
22ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਰਹਾਉ ॥
23ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥
24ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥
25ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥੨॥
26ਤਿਨਿ ਕਰਤੈ ਇਕੁ ਖੇਲੁ ਰਚਾਇਆ ॥
27ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥
28ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥੩॥
29ਸਚਾ ਸਾਹੁ ਸਚੇ ਵਣਜਾਰੇ ॥
30ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥
31ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੪॥
32ਬਿਨੁ ਰਾਸੀ ਕੋ ਵਥੁ ਕਿਉ ਪਾਏ ॥
33ਮਨਮੁਖ ਭੂਲੇ ਲੋਕ ਸਬਾਏ ॥
34ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥੫॥
35ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥
36ਆਪਿ ਤਰਹਿ ਸਗਲੇ ਕੁਲ ਤਾਰੇ ॥
37ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੬॥
38ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥
39ਮਨਮੁਖ ਅੰਧੇ ਫਿਰਹਿ ਬੇਤਾਲੇ ॥
40ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥੭॥
41ਆਪੇ ਦੇਵੈ ਸਬਦਿ ਬੁਲਾਏ ॥
42ਮਹਲੀ ਮਹਲਿ ਸਹਜ ਸੁਖੁ ਪਾਏ ॥
43ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥
44ਮਾਝ ਮਹਲਾ ੩ ॥
45ਸਤਿਗੁਰ ਸਾਚੀ ਸਿਖ ਸੁਣਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath