ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1180 · Raag Basant

1ਬਸੰਤੁ ਮਹਲਾ ੫ ਘਰੁ ੧ ਦੁਤੁਕੇ

2ੴ ਸਤਿਗੁਰ ਪ੍ਰਸਾਦਿ ॥

3ਗੁਰੁ ਸੇਵਉ ਕਰਿ ਨਮਸਕਾਰ ॥

4ਆਜੁ ਹਮਾਰੈ ਮੰਗਲਚਾਰ ॥

5ਆਜੁ ਹਮਾਰੈ ਮਹਾ ਅਨੰਦ ॥

6ਚਿੰਤ ਲਥੀ ਭੇਟੇ ਗੋਬਿੰਦ ॥੧॥

7ਆਜੁ ਹਮਾਰੈ ਗ੍ਰਿਹਿ ਬਸੰਤ ॥

8ਗੁਨ ਗਾਏ ਪ੍ਰਭ ਤੁਮੑ ਬੇਅੰਤ ॥੧॥ ਰਹਾਉ ॥

9ਆਜੁ ਹਮਾਰੈ ਬਨੇ ਫਾਗ ॥

10ਪ੍ਰਭ ਸੰਗੀ ਮਿਲਿ ਖੇਲਨ ਲਾਗ ॥

11ਹੋਲੀ ਕੀਨੀ ਸੰਤ ਸੇਵ ॥

12ਰੰਗੁ ਲਾਗਾ ਅਤਿ ਲਾਲ ਦੇਵ ॥੨॥

13ਮਨੁ ਤਨੁ ਮਉਲਿਓ ਅਤਿ ਅਨੂਪ ॥

14ਸੂਕੈ ਨਾਹੀ ਛਾਵ ਧੂਪ ॥

15ਸਗਲੀ ਰੂਤੀ ਹਰਿਆ ਹੋਇ ॥

16ਸਦ ਬਸੰਤ ਗੁਰ ਮਿਲੇ ਦੇਵ ॥੩॥

17ਬਿਰਖੁ ਜਮਿਓ ਹੈ ਪਾਰਜਾਤ ॥

18ਫੂਲ ਲਗੇ ਫਲ ਰਤਨ ਭਾਂਤਿ ॥

19ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥

20ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥

21ਬਸੰਤੁ ਮਹਲਾ ੫ ॥

22ਹਟਵਾਣੀ ਧਨ ਮਾਲ ਹਾਟੁ ਕੀਤੁ ॥

23ਜੂਆਰੀ ਜੂਏ ਮਾਹਿ ਚੀਤੁ ॥

24ਅਮਲੀ ਜੀਵੈ ਅਮਲੁ ਖਾਇ ॥

25ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥

26ਅਪਨੈ ਰੰਗਿ ਸਭੁ ਕੋ ਰਚੈ ॥

27ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥

28ਮੇਘ ਸਮੈ ਮੋਰ ਨਿਰਤਿਕਾਰ ॥

29ਚੰਦ ਦੇਖਿ ਬਿਗਸਹਿ ਕਉਲਾਰ ॥

30ਮਾਤਾ ਬਾਰਿਕ ਦੇਖਿ ਅਨੰਦ ॥

31ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥

32ਸਿੰਘ ਰੁਚੈ ਸਦ ਭੋਜਨੁ ਮਾਸ ॥

33ਰਣੁ ਦੇਖਿ ਸੂਰੇ ਚਿਤ ਉਲਾਸ ॥

34ਕਿਰਪਨ ਕਉ ਅਤਿ ਧਨ ਪਿਆਰੁ ॥

35ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥

36ਸਰਬ ਰੰਗ ਇਕ ਰੰਗ ਮਾਹਿ ॥

37ਸਰਬ ਸੁਖਾ ਸੁਖ ਹਰਿ ਕੈ ਨਾਇ ॥

38ਤਿਸਹਿ ਪਰਾਪਤਿ ਇਹੁ ਨਿਧਾਨੁ ॥

39ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥

40ਬਸੰਤੁ ਮਹਲਾ ੫ ॥

41ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥

42ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥

43ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥

44ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥

45ਗ੍ਰਿਹਿ ਤਾ ਕੇ ਬਸੰਤੁ ਗਨੀ ॥

46ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥

47ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥

48ਗਿਆਨੁ ਕਮਾਈਐ ਪੂਛਿ ਜਨਾਂ ॥

49ਸੋ ਤਪਸੀ ਜਿਸੁ ਸਾਧਸੰਗੁ ॥

50ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥

51ਸੇ ਨਿਰਭਉ ਜਿਨੑ ਭਉ ਪਇਆ ॥

52ਸੋ ਸੁਖੀਆ ਜਿਸੁ ਭ੍ਰਮੁ ਗਇਆ ॥

53ਸੋ ਇਕਾਂਤੀ ਜਿਸੁ ਰਿਦਾ ਥਾਇ ॥

54ਸੋਈ ਨਿਹਚਲੁ ਸਾਚ ਠਾਇ ॥੩॥

55ਏਕਾ ਖੋਜੈ ਏਕ ਪ੍ਰੀਤਿ ॥

56ਦਰਸਨ ਪਰਸਨ ਹੀਤ ਚੀਤਿ ॥

57ਹਰਿ ਰੰਗ ਰੰਗਾ ਸਹਜਿ ਮਾਣੁ ॥

58ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath