ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1181 · Raag Basant

1ਬਸੰਤੁ ਮਹਲਾ ੫ ॥

2ਜੀਅ ਪ੍ਰਾਣ ਤੁਮੑ ਪਿੰਡ ਦੀਨੑ ॥

3ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥

4ਸਭਿ ਜਾਚਿਕ ਪ੍ਰਭ ਤੁਮੑ ਦਇਆਲ ॥

5ਨਾਮੁ ਜਪਤ ਹੋਵਤ ਨਿਹਾਲ ॥੧॥

6ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥

7ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥

8ਨਾਮੁ ਜਪਤ ਹੋਵਤ ਉਧਾਰ ॥

9ਨਾਮੁ ਜਪਤ ਸੁਖ ਸਹਜ ਸਾਰ ॥

10ਨਾਮੁ ਜਪਤ ਪਤਿ ਸੋਭਾ ਹੋਇ ॥

11ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥

12ਜਾ ਕਾਰਣਿ ਇਹ ਦੁਲਭ ਦੇਹ ॥

13ਸੋ ਬੋਲੁ ਮੇਰੇ ਪ੍ਰਭੂ ਦੇਹਿ ॥

14ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥

15ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥

16ਤੁਝ ਬਿਨੁ ਦੂਜਾ ਕੋਇ ਨਾਹਿ ॥

17ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥

18ਜਿਉ ਭਾਵੈ ਤਿਉ ਰਾਖਿ ਲੇ ॥

19ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥

20ਬਸੰਤੁ ਮਹਲਾ ੫ ॥

21ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥

22ਜਿਸਹਿ ਦੇਖਿ ਹਉ ਜੀਵਾ ਮਾਇ ॥

23ਜਾ ਕੈ ਸਿਮਰਨਿ ਦੁਖੁ ਨ ਹੋਇ ॥

24ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥

25ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥

26ਜੀਉ ਪ੍ਰਾਨ ਸਭੁ ਤੇਰੋ ਧਨ ॥੧॥ ਰਹਾਉ ॥

27ਜਾ ਕਉ ਖੋਜਹਿ ਸੁਰਿ ਨਰ ਦੇਵ ॥

28ਮੁਨਿ ਜਨ ਸੇਖ ਨ ਲਹਹਿ ਭੇਵ ॥

29ਜਾ ਕੀ ਗਤਿ ਮਿਤਿ ਕਹੀ ਨ ਜਾਇ ॥

30ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥

31ਜਾ ਕੇ ਭਗਤ ਆਨੰਦ ਮੈ ॥

32ਜਾ ਕੇ ਭਗਤ ਕਉ ਨਾਹੀ ਖੈ ॥

33ਜਾ ਕੇ ਭਗਤ ਕਉ ਨਾਹੀ ਭੈ ॥

34ਜਾ ਕੇ ਭਗਤ ਕਉ ਸਦਾ ਜੈ ॥੩॥

35ਕਉਨ ਉਪਮਾ ਤੇਰੀ ਕਹੀ ਜਾਇ ॥

36ਸੁਖਦਾਤਾ ਪ੍ਰਭੁ ਰਹਿਓ ਸਮਾਇ ॥

37ਨਾਨਕੁ ਜਾਚੈ ਏਕੁ ਦਾਨੁ ॥

38ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥

39ਬਸੰਤੁ ਮਹਲਾ ੫ ॥

40ਮਿਲਿ ਪਾਣੀ ਜਿਉ ਹਰੇ ਬੂਟ ॥

41ਸਾਧਸੰਗਤਿ ਤਿਉ ਹਉਮੈ ਛੂਟ ॥

42ਜੈਸੀ ਦਾਸੇ ਧੀਰ ਮੀਰ ॥

43ਤੈਸੇ ਉਧਾਰਨ ਗੁਰਹ ਪੀਰ ॥੧॥

44ਤੁਮ ਦਾਤੇ ਪ੍ਰਭ ਦੇਨਹਾਰ ॥

45ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥

46ਜਿਸਹਿ ਪਰਾਪਤਿ ਸਾਧਸੰਗੁ ॥

47ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥

48ਤੇ ਬੰਧਨ ਤੇ ਭਏ ਮੁਕਤਿ ॥

49ਭਗਤ ਅਰਾਧਹਿ ਜੋਗ ਜੁਗਤਿ ॥੨॥

50ਨੇਤ੍ਰ ਸੰਤੋਖੇ ਦਰਸੁ ਪੇਖਿ ॥

51ਰਸਨਾ ਗਾਏ ਗੁਣ ਅਨੇਕ ॥

52ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥

53ਮਨੁ ਆਘਾਨਾ ਹਰਿ ਰਸਹਿ ਸੁਆਦਿ ॥੩॥

54ਸੇਵਕੁ ਲਾਗੋ ਚਰਣ ਸੇਵ ॥

55ਆਦਿ ਪੁਰਖ ਅਪਰੰਪਰ ਦੇਵ ॥

56ਸਗਲ ਉਧਾਰਣ ਤੇਰੋ ਨਾਮੁ ॥

57ਨਾਨਕ ਪਾਇਓ ਇਹੁ ਨਿਧਾਨੁ ॥੪॥੬॥

58ਬਸੰਤੁ ਮਹਲਾ ੫ ॥

59ਤੁਮ ਬਡ ਦਾਤੇ ਦੇ ਰਹੇ ॥

60ਜੀਅ ਪ੍ਰਾਣ ਮਹਿ ਰਵਿ ਰਹੇ ॥

61ਦੀਨੇ ਸਗਲੇ ਭੋਜਨ ਖਾਨ ॥

62ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥

63ਹਉ ਕਛੂ ਨ ਜਾਨਉ ਤੇਰੀ ਸਾਰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath