ਗੁਰੂ ਗ੍ਰੰਥ ਸਾਹਿਬ 1182 · Raag Basant · Guru Arjan Dev Ji
1ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥
2ਜਾਪ ਨ ਤਾਪ ਨ ਕਰਮ ਕੀਤਿ ॥
3ਆਵੈ ਨਾਹੀ ਕਛੂ ਰੀਤਿ ॥
4ਮਨ ਮਹਿ ਰਾਖਉ ਆਸ ਏਕ ॥
5ਨਾਮ ਤੇਰੇ ਕੀ ਤਰਉ ਟੇਕ ॥੨॥
6ਸਰਬ ਕਲਾ ਪ੍ਰਭ ਤੁਮੑ ਪ੍ਰਬੀਨ ॥
7ਅੰਤੁ ਨ ਪਾਵਹਿ ਜਲਹਿ ਮੀਨ ॥
8ਅਗਮ ਅਗਮ ਊਚਹ ਤੇ ਊਚ ॥
9ਹਮ ਥੋਰੇ ਤੁਮ ਬਹੁਤ ਮੂਚ ॥੩॥
10ਜਿਨ ਤੂ ਧਿਆਇਆ ਸੇ ਗਨੀ ॥
11ਜਿਨ ਤੂ ਪਾਇਆ ਸੇ ਧਨੀ ॥
12ਜਿਨਿ ਤੂ ਸੇਵਿਆ ਸੁਖੀ ਸੇ ॥
13ਸੰਤ ਸਰਣਿ ਨਾਨਕ ਪਰੇ ॥੪॥੭॥
14ਬਸੰਤੁ ਮਹਲਾ ੫ ॥
15ਤਿਸੁ ਤੂ ਸੇਵਿ ਜਿਨਿ ਤੂ ਕੀਆ ॥
16ਤਿਸੁ ਅਰਾਧਿ ਜਿਨਿ ਜੀਉ ਦੀਆ ॥
17ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥
18ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥
19ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥
20ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥
21ਦੂਜੀ ਸੇਵਾ ਜੀਵਨੁ ਬਿਰਥਾ ॥
22ਕਛੂ ਨ ਹੋਈ ਹੈ ਪੂਰਨ ਅਰਥਾ ॥
23ਮਾਣਸ ਸੇਵਾ ਖਰੀ ਦੁਹੇਲੀ ॥
24ਸਾਧ ਕੀ ਸੇਵਾ ਸਦਾ ਸੁਹੇਲੀ ॥੨॥
25ਜੇ ਲੋੜਹਿ ਸਦਾ ਸੁਖੁ ਭਾਈ ॥
26ਸਾਧੂ ਸੰਗਤਿ ਗੁਰਹਿ ਬਤਾਈ ॥
27ਊਹਾ ਜਪੀਐ ਕੇਵਲ ਨਾਮ ॥
28ਸਾਧੂ ਸੰਗਤਿ ਪਾਰਗਰਾਮ ॥੩॥
29ਸਗਲ ਤਤ ਮਹਿ ਤਤੁ ਗਿਆਨੁ ॥
30ਸਰਬ ਧਿਆਨ ਮਹਿ ਏਕੁ ਧਿਆਨੁ ॥
31ਹਰਿ ਕੀਰਤਨ ਮਹਿ ਊਤਮ ਧੁਨਾ ॥
32ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥
33ਬਸੰਤੁ ਮਹਲਾ ੫ ॥
34ਜਿਸੁ ਬੋਲਤ ਮੁਖੁ ਪਵਿਤੁ ਹੋਇ ॥
35ਜਿਸੁ ਸਿਮਰਤ ਨਿਰਮਲ ਹੈ ਸੋਇ ॥
36ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥
37ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥
38ਰਾਮ ਰਾਮ ਬੋਲਿ ਰਾਮ ਰਾਮ ॥
39ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥
40ਜਿਸ ਕੇ ਧਾਰੇ ਧਰਣਿ ਅਕਾਸੁ ॥
41ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥
42ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥
43ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥
44ਸਗਲ ਧਰਮ ਮਹਿ ਊਤਮ ਧਰਮ ॥
45ਕਰਮ ਕਰਤੂਤਿ ਕੈ ਊਪਰਿ ਕਰਮ ॥
46ਜਿਸ ਕਉ ਚਾਹਹਿ ਸੁਰਿ ਨਰ ਦੇਵ ॥
47ਸੰਤ ਸਭਾ ਕੀ ਲਗਹੁ ਸੇਵ ॥੩॥
48ਆਦਿ ਪੁਰਖਿ ਜਿਸੁ ਕੀਆ ਦਾਨੁ ॥
49ਤਿਸ ਕਉ ਮਿਲਿਆ ਹਰਿ ਨਿਧਾਨੁ ॥
50ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥
51ਨਾਨਕ ਜਨ ਹਰਿ ਹਰਿ ਧਿਆਇ ॥੪॥੯॥
52ਬਸੰਤੁ ਮਹਲਾ ੫ ॥
53ਮਨ ਤਨ ਭੀਤਰਿ ਲਾਗੀ ਪਿਆਸ ॥
54ਗੁਰਿ ਦਇਆਲਿ ਪੂਰੀ ਮੇਰੀ ਆਸ ॥
55ਕਿਲਵਿਖ ਕਾਟੇ ਸਾਧਸੰਗਿ ॥
56ਨਾਮੁ ਜਪਿਓ ਹਰਿ ਨਾਮ ਰੰਗਿ ॥੧॥
57ਗੁਰ ਪਰਸਾਦਿ ਬਸੰਤੁ ਬਨਾ ॥
58ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath