ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1184 · Raag Basant · Guru Arjan Dev Ji

1ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥

2ਕਾਮ ਕ੍ਰੋਧ ਗੁਰ ਸਬਦਿ ਨਾਸਿ ॥

3ਭੈ ਬਿਨਸੇ ਨਿਰਭੈ ਪਦੁ ਪਾਇਆ ॥

4ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥

5ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥

6ਹਰਿ ਜਪਿ ਜਪਿ ਹੋਈ ਪੂਰਨ ਆਸ ॥

7ਜਲਿ ਥਲਿ ਮਹੀਅਲਿ ਰਵਿ ਰਹਿਆ ॥

8ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥੩॥

9ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥

10ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥

11ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥

12ਬਸੰਤੁ ਮਹਲਾ ੫ ਘਰੁ ੧ ਇਕ ਤੁਕੇ

13ੴ ਸਤਿਗੁਰ ਪ੍ਰਸਾਦਿ ॥

14ਸਗਲ ਇਛਾ ਜਪਿ ਪੁੰਨੀਆ ॥

15ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥

16ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥

17ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥

18ਕਰਿ ਕਿਰਪਾ ਨਦਰਿ ਨਿਹਾਲਿਆ ॥

19ਅਪਣਾ ਦਾਸੁ ਆਪਿ ਸਮੑਾਲਿਆ ॥੨॥

20ਸੇਜ ਸੁਹਾਵੀ ਰਸਿ ਬਨੀ ॥

21ਆਇ ਮਿਲੇ ਪ੍ਰਭ ਸੁਖ ਧਨੀ ॥੩॥

22ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥

23ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥

24ਬਸੰਤੁ ਮਹਲਾ ੫ ॥

25ਕਿਲਬਿਖ ਬਿਨਸੇ ਗਾਇ ਗੁਨਾ ॥

26ਅਨਦਿਨ ਉਪਜੀ ਸਹਜ ਧੁਨਾ ॥੧॥

27ਮਨੁ ਮਉਲਿਓ ਹਰਿ ਚਰਨ ਸੰਗਿ ॥

28ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ ਨਾਮ ਰੰਗਿ ॥੧॥ ਰਹਾਉ ॥

29ਕਰਿ ਕਿਰਪਾ ਪ੍ਰਗਟੇ ਗੋੁਪਾਲ ॥

30ਲੜਿ ਲਾਇ ਉਧਾਰੇ ਦੀਨ ਦਇਆਲ ॥੨॥

31ਇਹੁ ਮਨੁ ਹੋਆ ਸਾਧ ਧੂਰਿ ॥

32ਨਿਤ ਦੇਖੈ ਸੁਆਮੀ ਹਜੂਰਿ ॥੩॥

33ਕਾਮ ਕ੍ਰੋਧ ਤ੍ਰਿਸਨਾ ਗਈ ॥

34ਨਾਨਕ ਪ੍ਰਭ ਕਿਰਪਾ ਭਈ ॥੪॥੨॥੧੫॥

35ਬਸੰਤੁ ਮਹਲਾ ੫ ॥

36ਰੋਗ ਮਿਟਾਏ ਪ੍ਰਭੂ ਆਪਿ ॥

37ਬਾਲਕ ਰਾਖੇ ਅਪਨੇ ਕਰ ਥਾਪਿ ॥੧॥

38ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥

39ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥

40ਸੋਗ ਸੰਤਾਪ ਕਟੇ ਪ੍ਰਭਿ ਆਪਿ ॥

41ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥

42ਜੋ ਜਨੁ ਤੇਰਾ ਜਪੇ ਨਾਉ ॥

43ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥

44ਨਾਨਕ ਭਗਤਾ ਭਲੀ ਰੀਤਿ ॥

45ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥

46ਬਸੰਤੁ ਮਹਲਾ ੫ ॥

47ਹੁਕਮੁ ਕਰਿ ਕੀਨੑੇ ਨਿਹਾਲ ॥

48ਅਪਨੇ ਸੇਵਕ ਕਉ ਭਇਆ ਦਇਆਲੁ ॥੧॥

49ਗੁਰਿ ਪੂਰੈ ਸਭੁ ਪੂਰਾ ਕੀਆ ॥

50ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥

51ਕਰਮੁ ਧਰਮੁ ਮੇਰਾ ਕਛੁ ਨ ਬੀਚਾਰਿਓ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath