ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1185 · Raag Basant · Guru Arjan Dev Ji

1ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥

2ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥

3ਗੁਰ ਪੂਰੇ ਕੀ ਸਰਣੀ ਪਰੇ ॥੩॥

4ਆਪਿ ਕਰਹਿ ਆਪਿ ਕਰਣੈਹਾਰੇ ॥

5ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥

6ਬਸੰਤੁ ਮਹਲਾ ੫

7ੴ ਸਤਿਗੁਰ ਪ੍ਰਸਾਦਿ ॥

8ਦੇਖੁ ਫੂਲ ਫੂਲ ਫੂਲੇ ॥

9ਅਹੰ ਤਿਆਗਿ ਤਿਆਗੇ ॥

10ਚਰਨ ਕਮਲ ਪਾਗੇ ॥

11ਤੁਮ ਮਿਲਹੁ ਪ੍ਰਭ ਸਭਾਗੇ ॥

12ਹਰਿ ਚੇਤਿ ਮਨ ਮੇਰੇ ॥ ਰਹਾਉ ॥

13ਸਘਨ ਬਾਸੁ ਕੂਲੇ ॥

14ਇਕਿ ਰਹੇ ਸੂਕਿ ਕਠੂਲੇ ॥

15ਬਸੰਤ ਰੁਤਿ ਆਈ ॥

16ਪਰਫੂਲਤਾ ਰਹੇ ॥੧॥

17ਅਬ ਕਲੂ ਆਇਓ ਰੇ ॥

18ਇਕੁ ਨਾਮੁ ਬੋਵਹੁ ਬੋਵਹੁ ॥

19ਅਨ ਰੂਤਿ ਨਾਹੀ ਨਾਹੀ ॥

20ਮਤੁ ਭਰਮਿ ਭੂਲਹੁ ਭੂਲਹੁ ॥

21ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥

22ਮਨ ਰੁਤਿ ਨਾਮ ਰੇ ॥

23ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥

24ਬਸੰਤੁ ਮਹਲਾ ੫ ਘਰੁ ੨ ਹਿੰਡੋਲ

25ੴ ਸਤਿਗੁਰ ਪ੍ਰਸਾਦਿ ॥

26ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥

27ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥

28ਇਨੑ ਬਿਧਿ ਪਾਸਾ ਢਾਲਹੁ ਬੀਰ ॥

29ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥

30ਕਰਮ ਧਰਮ ਤੁਮੑ ਚਉਪੜਿ ਸਾਜਹੁ ਸਤੁ ਕਰਹੁ ਤੁਮੑ ਸਾਰੀ ॥

31ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥

32ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥

33ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥

34ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥

35ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥

36ਬਸੰਤੁ ਮਹਲਾ ੫ ਹਿੰਡੋਲ ॥

37ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥

38ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥

39ਤੇਰਿਆ ਭਗਤਾ ਕਉ ਬਲਿਹਾਰਾ ॥

40ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥

41ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥

42ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath