ਗੁਰੂ ਗ੍ਰੰਥ ਸਾਹਿਬ 1186 · Raag Basant · Guru Arjan Dev Ji
1ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥
2ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
3ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
4ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥
5ਬਸੰਤੁ ਹਿੰਡੋਲ ਮਹਲਾ ੫ ॥
6ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥
7ਪਿਤਾ ਪਾਰਬ੍ਰਹਮ ਪ੍ਰਭ ਧਨੀ ॥
8ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥
9ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥
10ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥
11ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥
12ੴ ਸਤਿਗੁਰ ਪ੍ਰਸਾਦਿ ॥
13ਰਾਗੁ ਬਸੰਤੁ ਹਿੰਡੋਲ ਮਹਲਾ ੯ ॥
14ਸਾਧੋ ਇਹੁ ਤਨੁ ਮਿਥਿਆ ਜਾਨਉ ॥
15ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥
16ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥
17ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥
18ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥
19ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥
20ਬਸੰਤੁ ਮਹਲਾ ੯ ॥
21ਪਾਪੀ ਹੀਐ ਮੈ ਕਾਮੁ ਬਸਾਇ ॥
22ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥
23ਜੋਗੀ ਜੰਗਮ ਅਰੁ ਸੰਨਿਆਸ ॥
24ਸਭ ਹੀ ਪਰਿ ਡਾਰੀ ਇਹ ਫਾਸ ॥੧॥
25ਜਿਹਿ ਜਿਹਿ ਹਰਿ ਕੋ ਨਾਮੁ ਸਮੑਾਰਿ ॥
26ਤੇ ਭਵ ਸਾਗਰ ਉਤਰੇ ਪਾਰਿ ॥੨॥
27ਜਨ ਨਾਨਕ ਹਰਿ ਕੀ ਸਰਨਾਇ ॥
28ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥
29ਬਸੰਤੁ ਮਹਲਾ ੯ ॥
30ਮਾਈ ਮੈ ਧਨੁ ਪਾਇਓ ਹਰਿ ਨਾਮੁ ॥
31ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
32ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
33ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
34ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
35ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
36ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
37ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥
38ਬਸੰਤੁ ਮਹਲਾ ੯ ॥
39ਮਨ ਕਹਾ ਬਿਸਾਰਿਓ ਰਾਮ ਨਾਮੁ ॥
40ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
41ਇਹੁ ਜਗੁ ਧੂਏ ਕਾ ਪਹਾਰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath