ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1188 · Raag Basant · Guru Nanak Dev Ji

1ਮਨੁ ਭੂਲਉ ਭਰਮਸਿ ਭਵਰ ਤਾਰ ॥

2ਬਿਲ ਬਿਰਥੇ ਚਾਹੈ ਬਹੁ ਬਿਕਾਰ ॥

3ਮੈਗਲ ਜਿਉ ਫਾਸਸਿ ਕਾਮਹਾਰ ॥

4ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥

5ਮਨੁ ਮੁਗਧੌ ਦਾਦਰੁ ਭਗਤਿਹੀਨੁ ॥

6ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥

7ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥

8ਸਭਿ ਦੂਖ ਸਖਾਈ ਗੁਣਹ ਬੀਨ ॥੩॥

9ਮਨੁ ਚਲੈ ਨ ਜਾਈ ਠਾਕਿ ਰਾਖੁ ॥

10ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥

11ਤੂ ਆਪੇ ਸੁਰਤਾ ਆਪਿ ਰਾਖੁ ॥

12ਧਰਿ ਧਾਰਣ ਦੇਖੈ ਜਾਣੈ ਆਪਿ ॥੪॥

13ਆਪਿ ਭੁਲਾਏ ਕਿਸੁ ਕਹਉ ਜਾਇ ॥

14ਗੁਰੁ ਮੇਲੇ ਬਿਰਥਾ ਕਹਉ ਮਾਇ ॥

15ਅਵਗਣ ਛੋਡਉ ਗੁਣ ਕਮਾਇ ॥

16ਗੁਰ ਸਬਦੀ ਰਾਤਾ ਸਚਿ ਸਮਾਇ ॥੫॥

17ਸਤਿਗੁਰ ਮਿਲਿਐ ਮਤਿ ਊਤਮ ਹੋਇ ॥

18ਮਨੁ ਨਿਰਮਲੁ ਹਉਮੈ ਕਢੈ ਧੋਇ ॥

19ਸਦਾ ਮੁਕਤੁ ਬੰਧਿ ਨ ਸਕੈ ਕੋਇ ॥

20ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥

21ਮਨੁ ਹਰਿ ਕੈ ਭਾਣੈ ਆਵੈ ਜਾਇ ॥

22ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥

23ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥

24ਦੂਖ ਸੂਖ ਸਭ ਤਿਸੁ ਰਜਾਇ ॥੭॥

25ਤੂ ਅਭੁਲੁ ਨ ਭੂਲੌ ਕਦੇ ਨਾਹਿ ॥

26ਗੁਰ ਸਬਦੁ ਸੁਣਾਏ ਮਤਿ ਅਗਾਹਿ ॥

27ਤੂ ਮੋਟਉ ਠਾਕੁਰੁ ਸਬਦ ਮਾਹਿ ॥

28ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥

29ਬਸੰਤੁ ਮਹਲਾ ੧ ॥

30ਦਰਸਨ ਕੀ ਪਿਆਸ ਜਿਸੁ ਨਰ ਹੋਇ ॥

31ਏਕਤੁ ਰਾਚੈ ਪਰਹਰਿ ਦੋਇ ॥

32ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥

33ਗੁਰਮੁਖਿ ਬੂਝੈ ਏਕ ਸਮਾਇ ॥੧॥

34ਤੇਰੇ ਦਰਸਨ ਕਉ ਕੇਤੀ ਬਿਲਲਾਇ ॥

35ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥

36ਬੇਦ ਵਖਾਣਿ ਕਹਹਿ ਇਕੁ ਕਹੀਐ ॥

37ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥

38ਏਕੋ ਕਰਤਾ ਜਿਨਿ ਜਗੁ ਕੀਆ ॥

39ਬਾਝੁ ਕਲਾ ਧਰਿ ਗਗਨੁ ਧਰੀਆ ॥੨॥

40ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥

41ਏਕੁ ਨਿਰਾਲਮੁ ਅਕਥ ਕਹਾਣੀ ॥

42ਏਕੋ ਸਬਦੁ ਸਚਾ ਨੀਸਾਣੁ ॥

43ਪੂਰੇ ਗੁਰ ਤੇ ਜਾਣੈ ਜਾਣੁ ॥੩॥

44ਏਕੋ ਧਰਮੁ ਦ੍ਰਿੜੈ ਸਚੁ ਕੋਈ ॥

45ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥

46ਅਨਹਦਿ ਰਾਤਾ ਏਕ ਲਿਵ ਤਾਰ ॥

47ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥

48ਏਕੋ ਤਖਤੁ ਏਕੋ ਪਾਤਿਸਾਹੁ ॥

49ਸਰਬੀ ਥਾਈ ਵੇਪਰਵਾਹੁ ॥

50ਤਿਸ ਕਾ ਕੀਆ ਤ੍ਰਿਭਵਣ ਸਾਰੁ ॥

51ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥

52ਏਕਾ ਮੂਰਤਿ ਸਾਚਾ ਨਾਉ ॥

53ਤਿਥੈ ਨਿਬੜੈ ਸਾਚੁ ਨਿਆਉ ॥

54ਸਾਚੀ ਕਰਣੀ ਪਤਿ ਪਰਵਾਣੁ ॥

55ਸਾਚੀ ਦਰਗਹ ਪਾਵੈ ਮਾਣੁ ॥੬॥

56ਏਕਾ ਭਗਤਿ ਏਕੋ ਹੈ ਭਾਉ ॥

57ਬਿਨੁ ਭੈ ਭਗਤੀ ਆਵਉ ਜਾਉ ॥

58ਗੁਰ ਤੇ ਸਮਝਿ ਰਹੈ ਮਿਹਮਾਣੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath