ਗੁਰੂ ਗ੍ਰੰਥ ਸਾਹਿਬ 118 · Raag Maajh · Guru Amar Daas Ji
1ਹਰਿ ਚੇਤਹੁ ਅੰਤਿ ਹੋਇ ਸਖਾਈ ॥
2ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥
3ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥
4ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥
5ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥
6ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥
7ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥
8ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥
9ਗੁਰ ਕੈ ਤਕੀਐ ਨਾਮਿ ਅਧਾਰੇ ॥
10ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥
11ਮਨਮੁਖਿ ਅੰਧੇ ਸੁਧਿ ਨ ਕਾਈ ॥
12ਆਤਮ ਘਾਤੀ ਹੈ ਜਗਤ ਕਸਾਈ ॥
13ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥
14ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥
15ਸਦਾ ਸਮਾਲੇ ਕੋ ਨਾਹੀ ਖਾਲੀ ॥
16ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥
17ਮਨਮੁਖੁ ਰੋਗੀ ਹੈ ਸੰਸਾਰਾ ॥
18ਸੁਖਦਾਤਾ ਵਿਸਰਿਆ ਅਗਮ ਅਪਾਰਾ ॥
19ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥
20ਜਿਨਿ ਕੀਤੇ ਸੋਈ ਬਿਧਿ ਜਾਣੈ ॥
21ਆਪਿ ਕਰੇ ਤਾ ਹੁਕਮਿ ਪਛਾਣੈ ॥
22ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥
23ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥
24ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥
25ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥
26ਮਾਝ ਮਹਲਾ ੩ ॥
27ਅੰਮ੍ਰਿਤ ਨਾਮੁ ਮੰਨਿ ਵਸਾਏ ॥
28ਹਉਮੈ ਮੇਰਾ ਸਭੁ ਦੁਖੁ ਗਵਾਏ ॥
29ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥
30ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥
31ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥
32ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥
33ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥
34ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥
35ਅੰਮ੍ਰਿਤੁ ਗੁਰ ਪਰਸਾਦੀ ਪਾਏ ॥
36ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥
37ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥
38ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥
39ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥
40ਅਜਬ ਕੰਮ ਕਰਤੇ ਹਰਿ ਕੇਰੇ ॥
41ਇਹੁ ਮਨੁ ਭੂਲਾ ਜਾਂਦਾ ਫੇਰੇ ॥
42ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath