ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1191 · Raag Basant · Guru Nanak Dev Ji

1ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥

2ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ ॥

3ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮੑਾਰੀ ॥੪॥

4ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥

5ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥

6ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥

7ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥

8ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥

9ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮੑਾਰੀ ॥੭॥

10ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥

11ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮੑਾਲੀ ॥੮॥੧॥੮॥

12ਬਸੰਤੁ ਹਿੰਡੋਲੁ ਘਰੁ ੨ ਮਹਲਾ ੪

13ੴ ਸਤਿਗੁਰ ਪ੍ਰਸਾਦਿ ॥

14ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥

15ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥

16ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥

17ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥

18ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥

19ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥

20ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥

21ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥

22ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥

23ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥

24ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥

25ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥

26ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥

27ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥

28ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥

29ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥

30ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥

31ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath