ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1192 · Raag Basant

1ਬਸੰਤੁ ਮਹਲਾ ੫ ਘਰੁ ੧ ਦੁਤੁਕੀਆ

2ੴ ਸਤਿਗੁਰ ਪ੍ਰਸਾਦਿ ॥

3ਸੁਣਿ ਸਾਖੀ ਮਨ ਜਪਿ ਪਿਆਰ ॥

4ਅਜਾਮਲੁ ਉਧਰਿਆ ਕਹਿ ਏਕ ਬਾਰ ॥

5ਬਾਲਮੀਕੈ ਹੋਆ ਸਾਧਸੰਗੁ ॥

6ਧ੍ਰੂ ਕਉ ਮਿਲਿਆ ਹਰਿ ਨਿਸੰਗ ॥੧॥

7ਤੇਰਿਆ ਸੰਤਾ ਜਾਚਉ ਚਰਨ ਰੇਨ ॥

8ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥

9ਗਨਿਕਾ ਉਧਰੀ ਹਰਿ ਕਹੈ ਤੋਤ ॥

10ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥

11ਬਿਪ੍ਰ ਸੁਦਾਮੇ ਦਾਲਦੁ ਭੰਜ ॥

12ਰੇ ਮਨ ਤੂ ਭੀ ਭਜੁ ਗੋਬਿੰਦ ॥੨॥

13ਬਧਿਕੁ ਉਧਾਰਿਓ ਖਮਿ ਪ੍ਰਹਾਰ ॥

14ਕੁਬਿਜਾ ਉਧਰੀ ਅੰਗੁਸਟ ਧਾਰ ॥

15ਬਿਦਰੁ ਉਧਾਰਿਓ ਦਾਸਤ ਭਾਇ ॥

16ਰੇ ਮਨ ਤੂ ਭੀ ਹਰਿ ਧਿਆਇ ॥੩॥

17ਪ੍ਰਹਲਾਦ ਰਖੀ ਹਰਿ ਪੈਜ ਆਪ ॥

18ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥

19ਜਿਨਿ ਜਿਨਿ ਸੇਵਿਆ ਅੰਤ ਬਾਰ ॥

20ਰੇ ਮਨ ਸੇਵਿ ਤੂ ਪਰਹਿ ਪਾਰ ॥੪॥

21ਧੰਨੈ ਸੇਵਿਆ ਬਾਲ ਬੁਧਿ ॥

22ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥

23ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥

24ਰੇ ਮਨ ਤੂ ਭੀ ਹੋਹਿ ਦਾਸੁ ॥੫॥

25ਜੈਦੇਵ ਤਿਆਗਿਓ ਅਹੰਮੇਵ ॥

26ਨਾਈ ਉਧਰਿਓ ਸੈਨੁ ਸੇਵ ॥

27ਮਨੁ ਡੀਗਿ ਨ ਡੋਲੈ ਕਹੂੰ ਜਾਇ ॥

28ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥

29ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥

30ਸੇ ਤੈਂ ਲੀਨੇ ਭਗਤ ਰਾਖਿ ॥

31ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥

32ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥

33ਕਬੀਰਿ ਧਿਆਇਓ ਏਕ ਰੰਗ ॥

34ਨਾਮਦੇਵ ਹਰਿ ਜੀਉ ਬਸਹਿ ਸੰਗਿ ॥

35ਰਵਿਦਾਸ ਧਿਆਏ ਪ੍ਰਭ ਅਨੂਪ ॥

36ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥

37ਬਸੰਤੁ ਮਹਲਾ ੫ ॥

38ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥

39ਹਰਿ ਸਿਮਰਨ ਬਿਨੁ ਨਰਕਿ ਪਾਹਿ ॥

40ਭਗਤਿ ਬਿਹੂਨਾ ਖੰਡ ਖੰਡ ॥

41ਬਿਨੁ ਬੂਝੇ ਜਮੁ ਦੇਤ ਡੰਡ ॥੧॥

42ਗੋਬਿੰਦ ਭਜਹੁ ਮੇਰੇ ਸਦਾ ਮੀਤ ॥

43ਸਾਚ ਸਬਦ ਕਰਿ ਸਦਾ ਪ੍ਰੀਤਿ ॥੧॥ ਰਹਾਉ ॥

44ਸੰਤੋਖੁ ਨ ਆਵਤ ਕਹੂੰ ਕਾਜ ॥

45ਧੂੰਮ ਬਾਦਰ ਸਭਿ ਮਾਇਆ ਸਾਜ ॥

46ਪਾਪ ਕਰੰਤੌ ਨਹ ਸੰਗਾਇ ॥

47ਬਿਖੁ ਕਾ ਮਾਤਾ ਆਵੈ ਜਾਇ ॥੨॥

48ਹਉ ਹਉ ਕਰਤ ਬਧੇ ਬਿਕਾਰ ॥

49ਮੋਹ ਲੋਭ ਡੂਬੌ ਸੰਸਾਰ ॥

50ਕਾਮਿ ਕ੍ਰੋਧਿ ਮਨੁ ਵਸਿ ਕੀਆ ॥

51ਸੁਪਨੈ ਨਾਮੁ ਨ ਹਰਿ ਲੀਆ ॥੩॥

52ਕਬ ਹੀ ਰਾਜਾ ਕਬ ਮੰਗਨਹਾਰੁ ॥

53ਦੂਖ ਸੂਖ ਬਾਧੌ ਸੰਸਾਰ ॥

54ਮਨ ਉਧਰਣ ਕਾ ਸਾਜੁ ਨਾਹਿ ॥

55ਪਾਪ ਬੰਧਨ ਨਿਤ ਪਉਤ ਜਾਹਿ ॥੪॥

56ਈਠ ਮੀਤ ਕੋਊ ਸਖਾ ਨਾਹਿ ॥

57ਆਪਿ ਬੀਜਿ ਆਪੇ ਹੀ ਖਾਂਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath