ਗੁਰੂ ਗ੍ਰੰਥ ਸਾਹਿਬ 1193 · Raag Basant · Guru Arjan Dev Ji
1ਜਾ ਕੈ ਕੀਨੑੈ ਹੋਤ ਬਿਕਾਰ ॥
2ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥
3ਮਾਇਆ ਮੋਹਿ ਬਹੁ ਭਰਮਿਆ ॥
4ਕਿਰਤ ਰੇਖ ਕਰਿ ਕਰਮਿਆ ॥
5ਕਰਣੈਹਾਰੁ ਅਲਿਪਤੁ ਆਪਿ ॥
6ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥
7ਰਾਖਿ ਲੇਹੁ ਗੋਬਿੰਦ ਦਇਆਲ ॥
8ਤੇਰੀ ਸਰਣਿ ਪੂਰਨ ਕ੍ਰਿਪਾਲ ॥
9ਤੁਝ ਬਿਨੁ ਦੂਜਾ ਨਹੀ ਠਾਉ ॥
10ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥
11ਤੂ ਕਰਤਾ ਤੂ ਕਰਣਹਾਰੁ ॥
12ਤੂ ਊਚਾ ਤੂ ਬਹੁ ਅਪਾਰੁ ॥
13ਕਰਿ ਕਿਰਪਾ ਲੜਿ ਲੇਹੁ ਲਾਇ ॥
14ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥
15ਬਸੰਤ ਕੀ ਵਾਰ ਮਹਲੁ ੫
16ੴ ਸਤਿਗੁਰ ਪ੍ਰਸਾਦਿ ॥
17ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥
18ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥
19ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥
20ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥
21ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥
22ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥
23ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥
24ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥
25ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥
26ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥
27ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥
28ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥
29ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥
30ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥
31ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥
32ਬਸੰਤੁ ਬਾਣੀ ਭਗਤਾਂ ਕੀ ॥
33ਕਬੀਰ ਜੀ ਘਰੁ ੧
34ੴ ਸਤਿਗੁਰ ਪ੍ਰਸਾਦਿ ॥
35ਮਉਲੀ ਧਰਤੀ ਮਉਲਿਆ ਅਕਾਸੁ ॥
36ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥
37ਰਾਜਾ ਰਾਮੁ ਮਉਲਿਆ ਅਨਤ ਭਾਇ ॥
38ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥
39ਦੁਤੀਆ ਮਉਲੇ ਚਾਰਿ ਬੇਦ ॥
40ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥
41ਸੰਕਰੁ ਮਉਲਿਓ ਜੋਗ ਧਿਆਨ ॥
42ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥
43ਪੰਡਿਤ ਜਨ ਮਾਤੇ ਪੜਿੑ ਪੁਰਾਨ ॥
44ਜੋਗੀ ਮਾਤੇ ਜੋਗ ਧਿਆਨ ॥
45ਸੰਨਿਆਸੀ ਮਾਤੇ ਅਹੰਮੇਵ ॥
46ਤਪਸੀ ਮਾਤੇ ਤਪ ਕੈ ਭੇਵ ॥੧॥
47ਸਭ ਮਦ ਮਾਤੇ ਕੋਊ ਨ ਜਾਗ ॥
48ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
49ਜਾਗੈ ਸੁਕਦੇਉ ਅਰੁ ਅਕੂਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath